Business Khas

Latest news
ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप ਸੰਸਦ ਦਾ ਮਾਨਸੂਨ ਸੈਸ਼ਨ ਦੀ ਹੋਈ ਸ਼ੁਰੂਆਤ; PM ਮੋਦੀ ਦੀ ਵਿਰੋਧੀਆਂ ਨੂੰ ਅਪੀਲ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਤਲਬ ਕੇਐੱਮਵੀ ਦੀ ਐੱਨਸੀਸੀ ਕੈਡੇਟ ਨੇ ਇੰਟਰ ਗਰੁੱਪ ਸਪੋਰਟਸ ਸ਼ੂਟਿੰਗ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ
You are currently viewing ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਜਲੰਧਰ, 3 ਜੂਨ : ਭਾਰਤ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਸਬੰਧੀ ਜਾਰੀ ਸਮਾਂ ਸਾਰਣੀ ਵਿੱਚ ਸੋਧ ਕਰਦਿਆਂ ਨਵਾਂ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਵੇਂ ਸੋਧੇ ਗਏ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 31 ਜੁਲਾਈ 2026 ਦੀ ਬਜਾਏ ਹੁਣ 3 ਅਗਸਤ 2026 ਨੂੰ ਕੀਤੀ ਜਾਵੇਗੀ।
ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ 2026 ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ‘ਨੋਟਿਸ ਫੇਜ਼’ ਦੀ ਪ੍ਰਕਿਰਿਆ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਰਹਿੰਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਲਾ ਹੀ ਰਹੇਗਾ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਉਣਗੇ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰੇਕ ਵੋਟਰ ਨੂੰ ਬੀ.ਐਲ.ਓ. ਵੱਲੋਂ ਦਿੱਤਾ ਜਾਣ ਵਾਲਾ ਇਨੂਮੀਰੇਸ਼ਨ ਫਾਰਮ ਭਰਨਾ ਜ਼ਰੂਰੀ ਹੈ। ਜੇਕਰ ਕੋਈ ਵੋਟਰ ਇਨੂਮੀਰੇਸ਼ਨ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡ੍ਰਾਫ਼ਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ।