Business Khas

Latest news
ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
You are currently viewing Ludhiana : 9 ਕੁੜੀਆਂ ਦੇ ਲਾਪਤਾ ਹੋਣ ਦਾ ਭਖਿਆ ਮਾਮਲਾ

Ludhiana : 9 ਕੁੜੀਆਂ ਦੇ ਲਾਪਤਾ ਹੋਣ ਦਾ ਭਖਿਆ ਮਾਮਲਾ

ਪੰਜਾਬ ਦੇ ਲੁਧਿਆਣਾ ਤੋਂ ਨੌਂ ਕੁੜੀਆਂ ਦੇ ਰਹੱਸਮਈ ਢੰਗ ਨਾਲ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਤਲਬ ਕੀਤਾ ਹੈ। ਕਮਿਸ਼ਨ ਨੇ ਮਹਿਲਾ ਕਮਿਸ਼ਨ ਨੂੰ 8 ਜੂਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਮਹਿਲਾ ਕਮਿਸ਼ਨ ਨੂੰ 8 ਜੂਨ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਇਸ ਮਾਮਲੇ ਦੀ ਕਿਸੇ ਸੀਨੀਅਰ ਰੈਂਕਿੰਗ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਉਣ।ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਇਸਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਦੇ ਤਹਿਤ ਨੋਟਿਸ ਜਾਰੀ ਕੀਤਾ ਹੈ। ਦੱਸ ਦਈਏ ਕਿ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਲਾਲੀ ਗਿੱਲ ਨੇ ਕੁੜੀਆਂ ਦੀਆਂ ਤਸਵੀਰਾਂ ਨੂੰ ਵੀ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਉਨ੍ਹਾਂ ਨੇ ਕਿਹਾ ਕਿ 9 ਕੁੜੀਆਂ ਦੇ ਗਾਇਬ ਹੋਣਾ ਸਾਡੀ ਕਾਨੂੰਨ ਵਿਵਸਥਾ ਅਤੇ ਔਰਤਾਂ ਦੀ ਸੁਰੱਖਿਆ ’ਤੇ ਵੱਡਾ ਸਵਾਲ ਹੈ। ਦੱਸਣਯੋਗ ਹੈ ਕਿ ਇਹ 9 ਕੁੜੀਆਂ ਲੁਧਿਆਣਾ ’ਚ ਅਪ੍ਰੈਲ ਤੋਂ ਮਈ ਮਹੀਨੇ ’ਚ ਗਾਇਬ ਹੋਈਆਂ ਹਨ।