Business Khas

Latest news
ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप
You are currently viewing ਢਿੱਲਵਾਂ ਕਲੋਨੀ ਵਿਖੇ ਕੱਟੀ ਜਾ ਰਹੀ ਇਕ ਕਥਿਤ ਅਣ-ਅਪਰੂਵਡ
Oplus_131072

ਢਿੱਲਵਾਂ ਕਲੋਨੀ ਵਿਖੇ ਕੱਟੀ ਜਾ ਰਹੀ ਇਕ ਕਥਿਤ ਅਣ-ਅਪਰੂਵਡ

ਜਲੰਧਰ, ਰਾਮਾ ਮੰਡੀ ਦੇ ਤਲਹਣ ਰੋਡ ਸਥਿਤ ਢਿੱਲੋਂ ਪੈਲੇਸ ਦੇ ਪਿੱਛੇ, ਢਿੱਲਵਾਂ ਕਲੋਨੀ ਵਿਖੇ ਕੱਟੀ ਜਾ ਰਹੀ ਇਕ ਕਥਿਤ ਅਣ-ਅਪਰੂਵਡ (ਗੈਰ-ਕਾਨੂੰਨੀ) ਕਲੋਨੀ ਨੂੰ ਲੈ ਕੇ ਸਿਆਸੀ ਤਾਪਮਾਨ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੱਜ ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਇੱਕ ਸਾਂਝੀ ਪ੍ਰੈਸ ਵਾਰਤਾ ਕਰਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਡਿਪਟੀ ਮੇਅਰ ਅਤੇ ਸਥਾਨਕ ਕੌਂਸਲਰ ‘ਤੇ ਗੰਭੀਰ ਦੋਸ਼ ਲਗਾਏ ਗਏ ਹਨ। ਵਿਰੋਧੀ ਆਗੂਆਂ ਦਾ ਦਾਅਵਾ ਹੈ ਕਿ ਸੱਤਾ ਦੀ ਕਥਿਤ ਸ਼ਹਿ ‘ਤੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਜਾ ਰਿਹਾ ਹੈ।

ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਦੇ ਜਲੰਧਰ ਸ਼ਹਿਰੀ ਪ੍ਰਧਾਨ ਸ੍ਰੀ ਰਜਿੰਦਰ ਬੇਰੀ, ਸਾਬਕਾ ਕੌਂਸਲਰ ਜਗਦੀਸ਼ ਦਕੋਹਾ, ਸਾਬਕਾ ਕੌਂਸਲਰ ਵਿਜੇ ਕੁਮਾਰ, ਸਾਬਕਾ ਕੌਂਸਲਰ ਮਨਦੀਪ ਜੱਸਲ ਅਤੇ ਭਾਜਪਾ ਆਗੂ ਪਰਮਜੀਤ ਬਾਘਾ ਨੇ ਸਿੱਧੇ ਤੌਰ ‘ਤੇ ‘ਆਪ’ ਦੇ ਸੀਨੀਅਰ ਡਿਪਟੀ ਮੇਅਰ ਬਲਬੀਰ ਬਿੱਟੂ ਅਤੇ ਕੌਂਸਲਰ ਵਿੱਕੀ ਤੁਲਸੀ ਦਾ ਨਾਮ ਲੈਂਦਿਆਂ ਤਿੱਖੇ ਹਮਲੇ ਕੀਤੇ। ਉਹਨਾਂ ਕਿਹਾ ਕਿ ਇਨ੍ਹਾਂ ਵਿਅਕਤੀਆਂ ਦੀ ਸਰਪ੍ਰਸਤੀ ਹੇਠ ਇਹ ਕਲੋਨੀ ਨਜਾਇਜ਼ ਤੌਰ ‘ਤੇ ਕੱਟੀ ਜਾ ਰਹੀ ਹੈ। ਆਗੂਆਂ ਨੇ ਸਵਾਲ ਚੁੱਕਿਆ ਕਿ ਜੇਕਰ ਸਰਕਾਰ ਦੇ ਆਪਣੇ ਨੁਮਾਇੰਦੇ ਹੀ ਸੂਬੇ ਨੂੰ ਲੁੱਟਣ ਲੱਗ ਪੈਣਗੇ, ਤਾਂ ਸੂਬੇ ਦਾ ਵਿਕਾਸ ਕਿਵੇਂ ਹੋਵੇਗਾ?