Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ

ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ

ਜਲੰਧਰ, 7 ਜੂਨ : ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ, ਜਲੰਧਰ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਰਹਿਨੁਮਾਈ ਹੇਠ ਦੁਆਬਾ ਕਾਲਜ ਦੇ ਸਹਿਯੋਗ ਨਾਲ ਐਤਵਾਰ ਨੂੰ ਵਿਸ਼ਵ ਸਾਈਕਲ ਦਿਵਸ ਮੌਕੇ ‘ਸੰਡੇਜ਼ ਆਨ ਸਾਈਕਲ’ ਤਹਿਤ ਸਾਈਕਲ ਰੈਲੀ ਕੀਤੀ ਗਈ।
ਸਾਈਕਲ ਰੈਲੀ ਨੂੰ ਦੁਆਬਾ ਕਾਲਜ ਤੋਂ ਐਸ.ਡੀ.ਐਮ. ਜਲੰਧਰ-1 ਸ਼ੁਭੀ ਆਂਗਰਾ ਵੱਲੋਂ ਰਵਾਨਾ ਕੀਤਾ ਗਿਆ, ਜੋ ਕਿ ਦੋਆਬਾ ਚੌਕ, ਦਮੋਰੀਆ ਪੁਲ, ਰੇਲਵੇ ਸਟੇਸ਼ਨ ਅਤੇ ਅਲਾਸਕਾ ਚੌਕ ਤੋਂ ਹੁੰਦੇ ਹੋਏ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ। ਸਾਈਕਲ ਰੈਲੀ ਵਿੱਚ ਲਗਭਗ 200 ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਹਿੱਸਾ ਲਿਆ।ਇਸ ਸਾਈਕਲ ਰੈਲੀ ਦਾ ਉਦੇਸ਼ ਸਾਈਕਲਿੰਗ, ਫਿਟਨੈੱਸ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪ੍ਰਿੰਸੀਪਲ ਡਾ. ਪ੍ਰਦੀਪ ਭੰਡਾਰੀ, ਤਹਿਸੀਲਦਾਰ ਸਵਪਨਦੀਪ ਕੌਰ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਰਵੀ ਦਾਰਾ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਵੀ ਮੌਜੂਦ ਸਨ।