Business Khas

Latest news
ਡੀਜ਼ਲ 'ਤੇ 30 ਰੁਪਏ ਤੇ ਪੈਟਰੋਲ 'ਤੇ 6 ਰੁਪਏ ਦਾ ਘਾਟਾ ਪੰਜਾਬ-ਹਰਿਆਣਾ ਸਣੇ 17 ਸੂਬੇ ਤੂਫ਼ਾਨ ਦਾ ਅਲਰਟ ਇਬੋਲਾ ਵਾਇਰਸ ਦਾ ਪ੍ਰਕੋਪ ; 101 ਮੌਤਾਂ ਪਿੱਛੋਂ ਹਾਈ ਅਲਰਟ ਉਤੇ ਪ੍ਰਸ਼ਾਸਨ ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ : ਓ.ਪੀ. ਧਨਖੜ PoK ਵਿੱਚ ਜੋ ਹੋ ਰਿਹਾ ਉਸ ਲਈ ਪਾਕਿਸਤਾਨ ਜ਼ਿੰਮੇਵਾਰ ਸੰਤ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ ਹੁਸ਼ਿਆਰਪੁਰ ਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ 'ਚ ਦਾਖਲਾ ਸ਼ੁਰੂ ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਮੈਡਲ ਦੇ ਕੇ ਸਨਮਾਨਿਤ ਸਬਸਿਡੀ ਵਾਲੇ ਗੈਸ ਸਿਲੰਡਰਾਂ ਦੀ ਗਿਣਤੀ ’ਚ ਕੀਤੀ ਗਈ ਕਟੌਤੀ

ਹੁਸ਼ਿਆਰਪੁਰ ਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ ‘ਚ ਦਾਖਲਾ ਸ਼ੁਰੂ

ਜਲੰਧਰ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਅਧੀਨ ਪੈਂਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਇੱਕ ਉੱਦਮ ਹੈ। ਉਨ੍ਹਾਂ ਦੱਸਿਆ ਕਿ ਇਸ ਦਾ ਉਦੇਸ਼ ਸੀ.ਡੀ.ਐਸ, ਏ.ਐਫ.ਸੀ.ਏ.ਟੀ ਤੇ ਓ.ਟੀ.ਏ. ਆਦਿ ਵਰਗੀਆਂ ਵੱਖ-ਵੱਖ ਪ੍ਰਤੀਯੋਗੀ ਪ੍ਰਵੇਸ਼ ਪ੍ਰੀਖਿਆਵਾਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਗ੍ਰੈਜੂਏਟ ਪੱਧਰ ਦੇ ਪ੍ਰਵੇਸ਼ ਲਈ ਚਾਹਵਾਨ ਨੌਜਵਾਨਾਂ ਨੂੰ ਤਿਆਰ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਸਿਖਲਾਈ ਪ੍ਰੋਗਰਾਮ ਦਾ ਪਹਿਲਾ ਬੈਚ ਜੁਲਾਈ, 2026 ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਸੰਸਥਾ ਵਲੋਂ ਪ੍ਰਵੇਸ਼ ਪ੍ਰੀਖਿਆਵਾਂ ਲਈ ਤਿੰਨ ਮਹੀਨੇ ਦੀ ਢਾਂਚਾਗਤ ਅਕਾਦਮਿਕ ਸਿਖਲਾਈ ਅਤੇ ਤਿੰਨ ਹਫ਼ਤੇ ਦੀ ਐਸ.ਐਸ.ਬੀ.ਸਿਖਲਾਈ ਦੀ ਪੇਸ਼ਕਸ਼ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਗ੍ਰੈਜੂਏਸ਼ਨ ਪੂਰੀ ਕਰ ਚੁੱਕੇ ਉਮੀਦਵਾਰਾਂ ਦੇ ਨਾਲ-ਨਾਲ ਉਹਨਾਂ ਵਿਦਿਆਰਥੀਆਂ ਲਈ ਵੀ ਉਪਲਬਧ ਹੈ ਜੋ ਵਰਤਮਾਨ ਵਿੱਚ ਗ੍ਰੈਜੂਏਸ਼ਨ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸਦਾ ਲਾਭ ਲੈਣ ਦੇ ਇੱਛੁਕ ਉਮੀਦਵਾਰਾਂ ਲਈ ਹੋਸਟਲ ਰਿਹਾਇਸ਼ ਵੀ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਅਰਜ਼ੀ ਫਾਰਮ ਭਰਕੇ ਮਿਤੀ 18 ਜੂਨ 2026 ਤੱਕ ਸੰਸਥਾ ਦੀ ਈਮੇਲ ਆਈ.ਡੀ. sbacsafpihoshiarpur@gmail.com ’ਤੇ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਦੇ ਹੈਲਪਲਾਈਨ ਨੰਬਰ 90569-20100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।