Business Khas

Latest news
ਡੀਜ਼ਲ 'ਤੇ 30 ਰੁਪਏ ਤੇ ਪੈਟਰੋਲ 'ਤੇ 6 ਰੁਪਏ ਦਾ ਘਾਟਾ ਪੰਜਾਬ-ਹਰਿਆਣਾ ਸਣੇ 17 ਸੂਬੇ ਤੂਫ਼ਾਨ ਦਾ ਅਲਰਟ ਇਬੋਲਾ ਵਾਇਰਸ ਦਾ ਪ੍ਰਕੋਪ ; 101 ਮੌਤਾਂ ਪਿੱਛੋਂ ਹਾਈ ਅਲਰਟ ਉਤੇ ਪ੍ਰਸ਼ਾਸਨ ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ : ਓ.ਪੀ. ਧਨਖੜ PoK ਵਿੱਚ ਜੋ ਹੋ ਰਿਹਾ ਉਸ ਲਈ ਪਾਕਿਸਤਾਨ ਜ਼ਿੰਮੇਵਾਰ ਸੰਤ ਸੀਚੇਵਾਲ ਵੱਲੋਂ ਕਿਸਾਨ ਗੁਰਮੁੱਖ ਸਿੰਘ ਦਾ ਧੰਨਵਾਦ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ ਹੁਸ਼ਿਆਰਪੁਰ ਦੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਬਜਵਾੜਾ 'ਚ ਦਾਖਲਾ ਸ਼ੁਰੂ ਕੈਂਪ ਦੌਰਾਨ ਖੂਨ ਦਾਨ ਕਰਨ ਵਾਲੇ ਖੂਨਦਾਨੀਆਂ ਨੂੰ ਸਰਟੀਫਿਕੇਟ ਮੈਡਲ ਦੇ ਕੇ ਸਨਮਾਨਿਤ ਸਬਸਿਡੀ ਵਾਲੇ ਗੈਸ ਸਿਲੰਡਰਾਂ ਦੀ ਗਿਣਤੀ ’ਚ ਕੀਤੀ ਗਈ ਕਟੌਤੀ
You are currently viewing ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਯੂਰੀਆ ਨਾਲ ਹੋਰ ਉਤਪਾਦਾਂ ਦੀ ਟੈਗਿੰਗ ਨਾ ਕਰਨ ਦੀ ਚਿਤਾਵਨੀ

ਜਲੰਧਰ,ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਭਰ ਦੇ ਖਾਦ ਵਿਕਰੇਤਾਵਾਂ ਦੀ ਇੱਕ ਮੀਟਿੰਗ ਕੀਤੀ ਗਈ, ਜਿਸ ਦਾ ਉਦੇਸ਼ ਖਾਦਾਂ ਦੀ ਸੁਚੱਜੀ ਵੰਡ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਡਾ. ਜਸਵਿੰਦਰ ਸਿੰਘ ਨੇ ਖਾਦ ਵਿਕਰੇਤਾਵਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਯੂਰੀਆ ਦੀ ਵਿਕਰੀ ਦੇ ਨਾਲ ਕਿਸੇ ਵੀ ਹੋਰ ਖੇਤੀਬਾੜੀ ਉਤਪਾਦ ਦੀ ਜ਼ਬਰਦਸਤੀ ਟੈਗਿੰਗ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਯੂਰੀਆ ਕਿਸਾਨਾਂ ਲਈ ਇੱਕ ਜ਼ਰੂਰੀ ਖਾਦ ਹੈ ਅਤੇ ਕਿਸਾਨਾਂ ਨੂੰ ਯੂਰੀਆ ਦੇ ਨਾਲ ਹੋਰ ਉਤਪਾਦ ਖ਼ਰੀਦਣ ਲਈ ਮਜਬੂਰ ਕਰਨਾ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਹੈ। ਅਜਿਹਾ ਕਰਨ ਵਾਲਿਆਂ ਵਿਰੁੱਧ ਖਾਦ ਕੰਟਰੋਲ ਆਰਡਰ (ਐਫ.ਸੀ.ਓ.) ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਖਾਦਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਵਿਕਰੀ ਤੇ ਸਟਾਕ ਦੇ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੰਭਾਲੇ ਜਾਣ। ਉਨ੍ਹਾਂ ਕਿਹਾ ਕਿ ਖਾਦਾਂ ਦੀ ਵਿਕਰੀ ਕਿਸਾਨਾਂ ਦੀ ਅਸਲ ਲੋੜ ਅਨੁਸਾਰ ਅਤੇ ਬਿਨਾਂ ਕਿਸੇ ਦਬਾਅ ਦੇ ਕੀਤੀ ਜਾਣੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਡਾ. ਸੁਰਜੀਤ ਸਿੰਘ, ਸਹਾਇਕ ਪੌਦਾ ਸੁਰੱਖਿਆ ਅਫ਼ਸਰ (ਏ.ਪੀ.ਪੀ.ਓ.) ਅਤੇ ਡਾ. ਅਮਰਿਕ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਅਤੇ ਖਾਦ ਵਿਕਰੇਤਾ ਅੰਗਦ ਕਪੂਰ, ਪ੍ਰਵੀਨ ਕੁਮਾਰ ਅਤੇ ਅਸ਼ਵਨੀ ਕੁਮਾਰ ਆਦਿ ਨੇ ਭਾਗ ਲਿਆ।

ਮੀਟਿੰਗ ਵਿੱਚ ਸ਼ਾਮਲ ਖਾਦ ਵਿਕਰੇਤਾਵਾਂ ਨੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਭਰੋਸਾ ਦਿਵਾਇਆ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨਗੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਖੇਤੀਬਾੜੀ ਵਿਭਾਗ ਨਾਲ ਪੂਰਾ ਸਹਿਯੋਗ ਕਰਨਗੇ।