ਜਲੰਧਰ, 10 ਜੂਨ : ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ 11 ਮਹੀਨਿਆਂ ਲਈ ਠੇਕੇ ਦੇ ਆਧਾਰ ’ਤੇ ਇਕ ਐਜੂਕੇਸ਼ਨ ਇੰਸਟਰੱਕਟਰ ਅਤੇ ਇਕ ਪਾਰਟ ਟਾਈਮ ਕਲਰਕ ਦੀ ਅਸਾਮੀ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਜੂਕੇਸ਼ਨ ਇੰਸਟਰੈਕਟਰ ਦੀ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸੇਵਾ ਮੁਕਤ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕਾਰਪਸ) ਜਾਂ ਸਾਬਕਾ ਸੈਨਿਕਾਂ ਦੇ ਆਸ਼ਰਿਤ ਸਾਇੰਸ ਤੇ ਹਿਸਾਬ ਵਿਸ਼ੇ ਨਾਲ ਗ੍ਰੈਜੂਏਸ਼ਨ ਹੋਣੀ ਚਾਹੀਦੀ ਹੈ।
ਇਸੇ ਤਰ੍ਹਾਂ ਇਕ ਪਾਰਟ ਟਾਈਮ ਕਲਰਕ ਦੀ ਅਸਾਮੀ ਲਈ ਉਮੀਦਵਾਰ ਸਾਬਕਾ ਸੈਨਿਕ ਕਲਰਕ/ਜੀ.ਡੀ. (ਐਸ.ਡੀ.) ਹੋਣਾ ਚਾਹੀਦਾ ਹੈ।ਉਨ੍ਹਾਂ ਨੇ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰਕਟਰ ਨੂੰ 12000 ਰੁਪਏ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਅਤੇ ਬਾਇਓ ਡਾਟਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਸ਼ਾਸਤਰੀ ਮਾਰਕੀਟ, ਲਾਡੋਵਾਲੀ ਰੋਡ, ਜਲੰਧਰ ਵਿਖੇ 22 ਜੂਨ 2026 ਨੂੰ ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।
