Business Khas

Latest news
ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ
You are currently viewing NEET ਵਿਦਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ, 1,169 ਨੌਕਰੀਆਂ ਨੂੰ ਮਨਜ਼ੂਰੀ :ਪੰਜਾਬ ਕੈਬਨਿਟ

NEET ਵਿਦਿਆਰਥੀਆਂ ਲਈ ਮੁਫ਼ਤ ਬੱਸ ਸਫ਼ਰ, 1,169 ਨੌਕਰੀਆਂ ਨੂੰ ਮਨਜ਼ੂਰੀ :ਪੰਜਾਬ ਕੈਬਨਿਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਅੱਜ ਕਈ ਅਹਿਮ ਅਤੇ ਲੋਕ-ਹਿਤੈਸ਼ੀ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਇਨ੍ਹਾਂ ਫੈਸਲਿਆਂ ਦਾ ਮਕਸਦ NEET ਪ੍ਰੀਖਿਆਰਥੀਆਂ ਨੂੰ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਅਤੇ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਪੰਜਾਬ ਵਿੱਚ ਕਾਰੋਬਾਰ ਲਈ ਹੋਰ ਅਨੁਕੂਲ ਮਾਹੌਲ ਤਿਆਰ ਕਰਨਾ ਹੈ।

NEET ਪ੍ਰੀਖਿਆਰਥੀਆਂ ਅਤੇ ਅਟੈਂਡੈਂਟ ਲਈ ਮੁਫ਼ਤ ਬੱਸ ਸਫ਼ਰ ਪੰਜਾਬ ਕੈਬਨਿਟ ਨੇ NEET (UG) ਦੀ ਮੁੜ ਹੋਣ ਵਾਲੀ ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹੂਲਤ 20, 21 ਅਤੇ 22 ਜੂਨ 2026 ਨੂੰ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਉਪਲਬਧ ਹੋਵੇਗੀ। ਵਿਦਿਆਰਥੀਆਂ ਨੂੰ ਸਿਰਫ਼ ਆਪਣਾ ਐਡਮਿਟ ਕਾਰਡ ਦਿਖਾਉਣਾ ਹੋਵੇਗਾ। ਯਾਦ ਰਹੇ ਕਿ 3 ਮਈ 2026 ਨੂੰ ਹੋਈ NEET ਪ੍ਰੀਖਿਆ ਰੱਦ ਹੋਣ ਤੋਂ ਬਾਅਦ ਹੁਣ ਇਹ ਪ੍ਰੀਖਿਆ 21 ਜੂਨ 2026 ਨੂੰ ਦੁਬਾਰਾ ਕਰਵਾਈ ਜਾ ਰਹੀ ਹੈ।