Business Khas

Latest news
ਪੰਜਾਬ 'ਚ ਵਾਧੂ ਬਿਜਲੀ ਬਿੱਲਾਂ ਦਾ ਮੁੱਦਾ ਭਖਿਆ, ਚਰਨਜੀਤ ਚੰਨੀ ਨੇ ਕੀਤਾ ਵੱਡਾ ਐਲਾਨ SIR ਦੌਰਾਨ Form 6 ’ਚ ਬਦਲਾਅ ’ਤੇ ਸੁਪਰੀਮ ਕੋਰਟ ਦੀ ਟਿੱਪਣੀ, CJI ਸੂਰਿਆ ਕਾਂਤ ਨੇ ਕਿਹਾ- ‘ਅਸੀਂ ਮਨਜ਼ੂਰੀ ਨਹੀਂ ਦਿੱਤ... ਪੰਜਾਬ ਵਿੱਚ ਦੋ ਦਰਦਨਾਕ ਸੜਕ ਹਾਦਸੇ, 5 ਲੋਕਾਂ ਦੀ ਮੌਤ ਅਰੂਪ੍ਰੀਤ ਨੂੰ ਮਿਲੀ ਕਥਿਤ ਜਾਨੋਂ ਮਾਰਨ ਦੀ ਧਮਕੀ, Instagram ਅਕਾਊਂਟ ਹੋਇਆ ਪ੍ਰਾਈਵੇਟ ਬਾਸਕਟਬਾਲ ਅੰਡਰ-21 (ਲੜਕੇ) ਮੁਕਾਬਲੇ ‘ਚ ਦੋਆਬਾ ਖਾਲਸਾ ਸੈਂਟਰ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਹਾਸਲ  ਹਰ ਵਾਰਡ ਵਿੱਚ ਸੜਕਾਂ, ਸਟਰੀਟ ਲਾਈਟਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਪਹਿਲ: ਮੇਅਰ ਵਨੀਤ ਧੀਰ ਮੈਡ ਸੰਧੂ ਕਤਲਕਾਂਡ ਦੀ ਜਾਂਚ ਵਿੱਚ ਪੁਲਿਸ ਨੂੰ ਅਹਿਮ ਸੁਰਾਗ, ਸਾਜ਼ਿਸ਼ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਦਾ ਦਾਅਵਾ ਤਿਉਹਾਰੀ ਸੀਜ਼ਨ ਤੋਂ ਪਹਿਲਾਂ TV, Fridge ਤੇ AC ਮਹਿੰਗੇ, ਵਿਕਰੀ ਦੇ ਨਵੇਂ ਰਿਕਾਰਡ ਦੀ ਉਮੀਦ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਕਿਸ਼ੋਰ ਮਕਵਾਣਾ ਦੀ ਸਰਗਰਮੀ ਸ਼ਲਾਘਾਯੋਗ : ਸ਼ੀਤਲ ਅੰਗੁਰਾਲ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ
You are currently viewing ਗੜ੍ਹਾ ਦੀ ਬਜ਼ੁਰਗ ਮਹਿਲਾ ਨੇ ਪ੍ਰਸ਼ਾਸਨ ਕੋਲ ਲਾਈ ਮਦਦ ਦੀ ਗੁਹਾਰ

ਗੜ੍ਹਾ ਦੀ ਬਜ਼ੁਰਗ ਮਹਿਲਾ ਨੇ ਪ੍ਰਸ਼ਾਸਨ ਕੋਲ ਲਾਈ ਮਦਦ ਦੀ ਗੁਹਾਰ

ਜਲੰਧਰ, (ਟਿੰਕੂ ਕੋਮਲ) – ਗੜ੍ਹਾ ਦੇ ਬਾਲਮੀਕਿ ਮੁਹੱਲੇ ਵਿੱਚ ਰਹਿਣ ਵਾਲੀ ਬਜ਼ੁਰਗ ਮਹਿਲਾ ਰਾਣੀ ਨੇ ਆਪਣੇ ਖਸਤਾ ਹਾਲ ਮਕਾਨ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਕੋਲ ਮਦਦ ਦੀ ਗੁਹਾਰ ਲਗਾਈ ਹੈ। ਬਰਸਾਤੀ ਮੌਸਮ ਦੀ ਸ਼ੁਰੂਆਤ ਨਾਲ ਹੀ ਉਸ ਦੇ ਕੱਚੇ ਮਕਾਨ ਦੀ ਹਾਲਤ ਹੋਰ ਵੀ ਚਿੰਤਾਜਨਕ ਬਣ ਗਈ ਹੈ।

ਰਾਣੀ ਨੇ ਦੱਸਿਆ ਕਿ ਉਹ ਆਪਣੀ ਬੇਟੀ ਨਾਲ ਇੱਕ ਕੱਚੇ ਮਕਾਨ ਵਿੱਚ ਰਹਿ ਰਹੀ ਹੈ। ਉਸ ਦਾ ਪੁੱਤਰ ਰੋਜ਼ੀ-ਰੋਟੀ ਕਮਾਉਣ ਲਈ ਚੰਡੀਗੜ੍ਹ ਗਿਆ ਹੋਇਆ ਹੈ, ਜਦਕਿ ਉਹ ਖੁਦ ਲੋਕਾਂ ਦੇ ਘਰਾਂ ਵਿੱਚ ਕੰਮ ਕਰਕੇ ਆਪਣਾ ਗੁਜ਼ਾਰਾ ਕਰਦੀ ਹੈ। ਉਸ ਨੇ ਦੱਸਿਆ ਕਿ ਘਰ ਦੀ ਛੱਤ ਅਤੇ ਕੰਧਾਂ ਬਹੁਤ ਹੀ ਖਰਾਬ ਹਾਲਤ ਵਿੱਚ ਹਨ। ਹਾਲ ਹੀ ਵਿੱਚ ਹੋਈ ਥੋੜ੍ਹੀ ਜਿਹੀ ਬਰਸਾਤ ਦੌਰਾਨ ਹੀ ਛੱਤ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ, ਜਿਸ ਕਾਰਨ ਪਰਿਵਾਰ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਉਸ ਨੇ ਦੋਸ਼ ਲਗਾਇਆ ਕਿ ਉਹ ਪਹਿਲਾਂ ਵੀ ਆਪਣੇ ਇਲਾਕੇ ਦੇ ਪੁਰਾਣੇ ਕੌਂਸਲਰ ਨੂੰ ਕਈ ਵਾਰ ਮਦਦ ਲਈ ਅਪੀਲ ਕਰ ਚੁੱਕੀ ਹੈ, ਪਰ ਕੋਈ ਸੁਣਵਾਈ ਨਹੀਂ ਹੋਈ। ਮੌਜੂਦਾ ਕੌਂਸਲਰ ਸਤਿਆ ਭਗਤ ਨੂੰ ਵੀ ਕਈ ਵਾਰ ਆਪਣੀ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਹੈ, ਪਰ ਅਜੇ ਤੱਕ ਉਸ ਦੀ ਪੁਕਾਰ ਪ੍ਰਸ਼ਾਸਨ ਤੱਕ ਨਹੀਂ ਪਹੁੰਚੀ।

ਰਾਣੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਲਈ ਕਈ ਭਲਾਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਪਰ ਅਜਿਹੇ ਕਈ ਲੋੜਵੰਦ ਪਰਿਵਾਰ ਅਜੇ ਵੀ ਸਰਕਾਰੀ ਮਦਦ ਤੋਂ ਵਾਂਝੇ ਹਨ।

ਬਰਸਾਤੀ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਮਕਾਨ ਦੀ ਹਾਲਤ ਨੂੰ ਦੇਖਦੇ ਹੋਏ ਪਰਿਵਾਰ ਨੂੰ ਕਿਸੇ ਵੀ ਸਮੇਂ ਵੱਡੇ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਗਰੀਬ ਪਰਿਵਾਰ ਦੀ ਫ਼ਰਿਆਦ ਕਦੋਂ ਸੁਣਦਾ ਹੈ ਅਤੇ ਉਨ੍ਹਾਂ ਨੂੰ ਰਾਹਤ ਕਦੋਂ ਮਿਲਦੀ ਹੈ।