Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ​ਹੱਕ ਮੰਗਦੇ ਬੇਰੁਜ਼ਗਾਰਾਂ ‘ਤੇ ਡਾਂਗਾਂ ਵਰ੍ਹਾਉਣ ਦੇ ਵਿਰੋਧ ਵਿੱਚ ਬਸਪਾ ਨੇ ਕੀਤੇ ਪੰਜਾਬ ‘ਚ ਰੋਸ ਪ੍ਰਦਰਸ਼ਨ

​ਹੱਕ ਮੰਗਦੇ ਬੇਰੁਜ਼ਗਾਰਾਂ ‘ਤੇ ਡਾਂਗਾਂ ਵਰ੍ਹਾਉਣ ਦੇ ਵਿਰੋਧ ਵਿੱਚ ਬਸਪਾ ਨੇ ਕੀਤੇ ਪੰਜਾਬ ‘ਚ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, ਬਹੁਜਨ ਸਮਾਜ ਪਾਰਟੀ ਵਲੋਂ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਪਟਿਆਲਾ ਵਿਖੇ 2600 ਅਪਰੈਟਿਸਸ਼ਿਪ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਬੇ ਰੁਜਗਾਰ ਨੌਜਬਾਨਾਂ ਤੇ ਪੁਲਿਸ ਦੇ ਅੰਨ੍ਹੇ ਤਸ਼ੱਦਦ , ਪਸ਼ੂਆਂ ਵਾਂਗ ਡਾਂਗਾਂ ਨਾਲ ਬੇਤਹਾਸ਼ਾ ਕੁੱਟਮਾਰ ਦੇ ਵਿਰੋਧ ਵਿੱਚ ਅੱਜ ਡਿਪਟੀ ਕਮਿਸ਼ਨਰ ਦਫਤਰ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਦੇ ਰਾਜਪਾਲ ਦੇ ਨਾਂਅ ਤੇ ਮੰਗ ਪੱਤਰ ਭੇਜਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਕਰੀਮਪੁਰੀ ਨੇ ਪੰਜਾਬ ਦੀਆਂ ਮੌਜੂਦਾ ਅਤੇ ਪੁਰਾਣੀਆਂ ਸਰਕਾਰਾਂ ਤੇ ਗੰਭੀਰ ਆਰੋਪ ਲਾਉਂਦਿਆਂ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਹੱਕਾਂ, ਪੱਕੀ ਭਰਤੀ ਅਤੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ (ਈ.ਟੀ.ਟੀ., ਬੀ.ਐੱਡ. ਟੈੱਟ ਪਾਸ ਅਧਿਆਪਕ, ਲਾਈਨਮੈਨ ਅਤੇ ਸਿਹਤ ਕਰਮੀਆਂ) ਉੱਤੇ ਹੋਏ ਵਹਿਸ਼ੀਆਨਾ ਲਾਠੀਚਾਰਜਾਂ ਦੀਆਂ ਤਰੀਕਾਂ ਅਤੇ ਸਾਲਾਂ ਸਮੇਤ ਕੱਚਾ-ਚਿੱਠਾ ਜਨਤਕ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਦੋ ਦਹਾਕਿਆਂ ਦਾ ਇਤਿਹਾਸ ਗਵਾਹ ਹੈ ਕਿ ਸਰਕਾਰ ਭਾਵੇਂ ਅਕਾਲੀ-ਭਾਜਪਾ ਗਠਜੋੜ ਦੀ ਰਹੀ ਹੋਵੇ, ਕਾਂਗਰਸ ਦੀ ਜਾਂ ਫਿਰ ਮੌਜੂਦਾ ਆਮ ਆਦਮੀ ਪਾਰਟੀ ਦੀ ਪਰ ਸੂਬੇ ਦੀ ਜਵਾਨੀ ਦੀ ਆਵਾਜ਼ ਨੂੰ ਦਬਾਉਣ ਲਈ ਹਰ ਦੌਰ ਦੇ ਹਾਕਮਾਂ ਨੇ ਸਿਰਫ਼ ਲਾਠੀਚਾਰਜ, ਵਾਟਰ ਕੈਨਨ ਅਤੇ ਪੁਲਸੀਆ ਜਬਰ ਦਾ ਹੀ ਸਹਾਰਾ ਲਿਆ ਹੈ।​

ਇਸ ਮੌਕੇ ਠੇਕੇਦਾਰ ਭਗਵਾਨ ਦਾਸ ਸਿਧੂ ਜਨਰਲ ਸਕੱਤਰ ਪੰਜਾਬ, ਗੁਰਨਾਮ ਚੌਧਰੀ ਜੋਨ ਇੰਚਾਰਜ ਪੰਜਾਬ, ਮਨਿੰਦਰ ਸ਼ੇਰਪੁਰੀ ਸਕੱਤਰ ਪੰਜਾਬ, ਦਲਜੀਤ ਰਾਏ ਜ਼ਿਲਾ ਪ੍ਰਧਾਨ, ਐਡਵੋਕੇਟ ਪਲਵਿੰਦਰ ਮਾਨਾ, ਮਦਨ ਸਿੰਘ ਬੈੰਸ ਇੰਚਾਰਜ ਵਿਧਾਨ ਸਭਾ, ਸੁਖਦੇਵ ਬਿਟਾ ਸਕੱਤਰ ਪੰਜਾਬ, ਸੁਰਜੀਤ ਮਹਿਮੀ ਪ੍ਰਧਾਨ ਵਿਧਾਨ ਸਭਾ, ਕ੍ਰਿਸ਼ਨਾ ਦੇਵੀ, ਨਿਸ਼ਾਨ ਚੌਧਰੀ, ਹਰਜੀਤ ਲਾਡੀ, ਡਾ. ਰਤਨ ਸਿੰਘ, ਰਮੇਸ਼ ਪਟਵਾਰੀ, ਬੀਬੀ ਮਹਿੰਦਰ ਕੌਰ, ਐਡਵੋਕੇਟ ਧਰਮਿੰਦਰ ਦਾਦਰਾ, ਯਸ਼ ਭੱਟੀ, ਸੋਮ ਨਾਥ ਬੈੰਸ,ਹਰਦੇਵ ਗੁਲਮਰਗ, ਬਖਸ਼ੀਸ਼ ਭੀਮ ਆਦਿ ਹਾਜਰ ਸਨ।
ਫੋਟੋ – ਰੋਸ ਪ੍ਰਦਰਸ਼ਨ ਕਰਦੇ ਬਸਪਾ ਆਗੂ ਤੇ ਵਰਕਰ।