Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ

ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਤਸਕਰੀ ਅਤੇ ਜਾਲਸਾਜ਼ੀ ਨਾਲ ਨਜਿੱਠਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ

ਚੰਡੀਗੜ੍ਹ/ਜਲੰਧਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸੰਗਠਿਤ ਆਰਥਿਕ ਅਪਰਾਧਾਂ ਵਿਰੁੱਧ ਆਪਣੀ ਇਨਫੋਰਸਮੈਂਟ ਸਮਰੱਥਾਵਾਂ ਨੂੰ ਅਪਗ੍ਰੇਡ ਕਰਨ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਵੱਲੋਂ ਫਿੱਕੀ ਕੈਸਕੇਡ (ਕਮੇਟੀ ਅਗੇਂਸਟ ਸਮਗਲਿੰਗ ਐਂਡ ਕਾਊਂਟਰਫੇਟਿੰਗ ਐਕਟੀਵਿਟੀਜ਼ ਡਿਸਟ੍ਰਾਇੰਗ ਦਿ ਇਕਾਨੌਮੀ) ਦੇ ਸਹਿਯੋਗ ਨਾਲ ਪੁਲਿਸ ਅਧਿਕਾਰੀਆਂ ਲਈ ਅੱਧੇ ਦਿਨ ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ।

ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਧੀਕ ਸਕੱਤਰ ਗ੍ਰਹਿ ਮਾਮਲੇ ਅੰਕੁਰਜੀਤ ਸਿੰਘ ਨੇ ਨਾਜਾਇਜ਼ ਵਪਾਰ ਦੀ ਵੱਧ ਰਹੀ ਜਟਿਲਤਾ ਬਾਰੇ ਦੱਸਦਿਆਂ ਪੁਲਿਸ ਮੁਲਾਜ਼ਮਾਂ ਵੱਲੋਂ ਸਰਗਰਮੀ ਨਾਲ ਲਾਗੂ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਸਾਬਕਾ ਵਿਸ਼ੇਸ਼ ਪੁਲਿਸ ਕਮਿਸ਼ਨਰ, ਦਿੱਲੀ ਅਤੇ ਫਿੱਕੀ ਕੈਸਕੇਡ ਦੇ ਸਲਾਹਕਾਰ ਦੀਪ ਚੰਦ ਨੇ ਨਕਲੀ ਸਮਾਨ ਦੇ ਵਪਾਰ ਅਤੇ ਤਸਕਰੀ ਦੇ ਗੰਭੀਰ ਆਰਥਿਕ ਅਤੇ ਸਮਾਜਿਕ ਨਤੀਜਿਆਂ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਬੰਧਿਤ ਕਾਨੂੰਨੀ ਅਤੇ ਰੈਗੂਲੇਟਰੀ ਢਾਂਚੇ ਦੀ ਵਿਆਪਕ ਜਾਣਕਾਰੀ ਪ੍ਰਦਾਨ ਕੀਤੀ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਟ੍ਰੇਡਮਾਰਕ ਐਕਟ, 1999, ਕਾਪੀਰਾਈਟ ਐਕਟ, 1957 ਅਤੇ ਭਾਰਤੀ ਨਿਆਂ ਸੰਹਿਤਾ, 2023 ਦੀ ਵਰਤੋਂ ਕਰਨ ਲਈ ਅਧਿਕਾਰੀਆਂ ਦਾ ਮਾਰਗਦਰਸ਼ਨ ਕੀਤਾ ਗਿਆ।

ਮਜ਼ਬੂਤ ਫੀਲਡ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਦਿੱਲੀ ਹਾਈ ਕੋਰਟ ਦੇ ਐਡਵੋਕੇਟ ਡਾ. ਰਿਸ਼ੀ ਕੁਲਸ਼੍ਰੇਸ਼ਠ ਨੇ ਸ਼ਮੂਲੀਅਤ ਕਰਨ ਵਾਲੇ ਅਧਿਕਾਰੀਆਂ ਨੂੰ ਸਹੀ ਕਾਨੂੰਨੀ ਅਤੇ ਪ੍ਰਕਿਰਿਆਤਮਕ ਲੋੜਾਂ ਬਾਰੇ ਜਾਣੂ ਕਰਵਾਇਆ, ਜਿਨ੍ਹਾਂ ਦੀ ਜਾਂਚ ਦੌਰਾਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਕਲੀ ਸਮਾਨ ਤਿਆਰ ਕਰਨ ਅਤੇ ਤਸਕਰੀ ਕਰਨ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਬਾਰੀਕੀ ਨਾਲ ਪ੍ਰਕਿਰਿਆਤਮਕ ਨਿਯਮਾਂ ਦੀ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।