Business Khas

Latest news
ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ
You are currently viewing ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦਿਹਾਤੀ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਵਜੋਂ ਹੋਈ ਹੈ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਮਨਜਿੰਦਰ ਸਿੰਘ ਦੇਰ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਰਸਤੇ ਵਿੱਚ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾਇਆ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜੱਬੋਵਾਲ ਵਿੱਚ ਵਾਪਰੀ ਇਸ ਖੂਨੀ ਵਾਰਦਾਤ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਮ੍ਰਿਤਕ ਮਨਜਿੰਦਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਦੇਰ ਰਾਤ ਕਰੀਬ 9 ਵਜੇ 50 ਮਿੰਟ ਉਤੇ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਹਮਲਾ ਇੰਨਾ ਭਿਆਨਕ ਸੀ ਕਿ ਮਨਜਿੰਦਰ ਸਿੰਘ ਨੂੰ ਕਰੀਬ 4 ਤੋਂ 5 ਗੋਲੀਆਂ ਲੱਗੀਆਂ, ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ 3 ਗੋਲੀਆਂ ਲੱਗੀਆਂ ਹਨ। ਗੋਲੀਆਂ ਲੱਗਣ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਸੜਕ ਉੱਤੇ ਹੀ ਡਿੱਗ ਪਿਆ। ਘਟਨਾ ਦੀ ਸੂਚਨਾ ਮਿਲਦੇ ਹੀ ਉਸ ਦੇ ਦੋਸਤ ਤੇ ਪਰਿਵਾਰਕ ਮੈਂਬਰ ਮੌਕੇ ਉਤੇ ਪਹੁੰਚੇ। ਲੋਕਾਂ ਨੇ ਦੱਸਿਆ ਕਿ ਮਨਜਿੰਦਰ ਸਿੰਘ ਕਾਂਗਰਸ ਪਾਰਟੀ ਨਾਲ ਜੁੜਿਆ ਹੋਇਆ ਸੀ ਤੇ ਇਲਾਕੇ ਵਿੱਚ ਉਸ ਦੀ ਚੰਗੀ ਪਛਾਣ ਸੀ।  ਮ੍ਰਿਤਕ ਮਨਜਿੰਦਰ ਸਿੰਘ ਦੇ ਦੋਸਤ ਸਾਹਿਬ ਸਿੰਘ ਮਾਨ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਤੋਂ ਤੁਰੰਤ ਬਾਅਦ ਦੋਸਤਾਂ ਨੇ ਮਨਜਿੰਦਰ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਜ਼ਿਆਦਾ ਗੋਲੀਆਂ ਲੱਗਣ ਕਾਰਨ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।