Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇਣ ਵਾਲਾ ਕਾਬੂ

ਚੰਡੀਗੜ੍ਹ ਪੁਲਿਸ ਨੇ ਸਕੂਲਾਂ ਅਤੇ ਪੰਜਾਬ ਸਿਵਲ ਸਕੱਤਰੇਤ ਨੂੰ ਈ-ਮੇਲ ਰਾਹੀਂ ਬੰਬ ਧਮਾਕਿਆਂ ਦੀਆਂ ਝੂਠੀਆਂ ਧਮਕੀਆਂ ਦੇਣ ਵਾਲੇ ਮੁਲਜ਼ਮ ਸੌਰਵ ਬਿਸਵਾਸ (30) ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਪੱਛਮੀ ਬੰਗਾਲ ਦਾ ਰਹਿਣ ਵਾਲਾ ਹੈ ਅਤੇ ਪਹਿਲਾਂ ਬੰਗਲਾਦੇਸ਼ ਤੋਂ ਭਾਰਤ ਆਇਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਉਹ ਟੈਕ-ਸੈਵੀ ਫ੍ਰੀਲਾਂਸਰ ਹੈ ਅਤੇ ਆਨਲਾਈਨ Gmail ਅਕਾਊਂਟਾਂ ਦੀ ਖਰੀਦ-ਫਰੋਖ਼ਤ ਕਰਦਾ ਸੀ। ਉਸ ਨੇ ਕਰੀਬ 300 Gmail ਅਕਾਊਂਟ ਖਰੀਦੇ, ਜਿਨ੍ਹਾਂ ਵਿੱਚੋਂ 219 ਇੱਕ ਬੰਗਲਾਦੇਸ਼ੀ ਵਿਅਕਤੀ ਨੂੰ ਵੇਚੇ ਗਏ। ਦਿੱਲੀ ਅਤੇ ਅਹਿਮਦਾਬਾਦ ਵਿੱਚ ਵੀ ਇਸ ਤਰ੍ਹਾਂ ਦੀਆਂ ਧਮਕੀ ਭਰੀਆਂ ਈ-ਮੇਲਾਂ ਨਾਲ ਜੁੜੇ ਮਾਮਲੇ ਦਰਜ ਹਨ। ਚੰਡੀਗੜ੍ਹ ਪੁਲਿਸ ਵੱਲੋਂ ਹੋਰ ਪੁੱਛਗਿੱਛ ਜਾਰੀ ਹੈ। 28 ਜਨਵਰੀ 2026 ਨੂੰ ਟੈਂਡਰ ਹਾਰਟ ਸਕੂਲ, GMSSS ਸੈਕਟਰ-16, ਸੈਕਟਰ-19 ਅਤੇ ਸੈਕਟਰ-35 ਨੂੰ ਈ-ਮੇਲ ਰਾਹੀਂ ਬੰਬ ਧਮਕੀ ਮਿਲੀ ਸੀ, ਜਿਸ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ ਸੀ। ਇਸ ਤੋਂ ਅਗਲੇ ਦਿਨ 29 ਜਨਵਰੀ ਨੂੰ ਪੰਜਾਬ ਸਿਵਲ ਸਕੱਤਰੇਤ ਨੂੰ ਵੀ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਚੰਡੀਗੜ੍ਹ ਪੁਲਿਸ ਦੇ ਸੈਕਟਰ-17 ਅਤੇ ਸੈਕਟਰ-3 ਥਾਣਿਆਂ ਨੇ ਤਕਨੀਕੀ ਜਾਂਚ ਅਤੇ ਈ-ਮੇਲ ਟ੍ਰੈਕਿੰਗ ਰਾਹੀਂ ਮੁਲਜ਼ਮ ਸੌਰਵ ਬਿਸਵਾਸ (30) ਤੱਕ ਪਹੁੰਚ ਕੀਤੀ। ਮੁਲਜ਼ਮ ਪਹਿਲਾਂ ਅਹਿਮਦਾਬਾਦ ਸਾਈਬਰ ਕਰਾਈਮ ਪੁਲਿਸ ਵੱਲੋਂ ਵੀ ਇਸੇ ਤਰ੍ਹਾਂ ਦੇ ਹੋਕਸ ਬੰਬ ਧਮਕੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ। ਚੰਡੀਗੜ੍ਹ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਲੈ ਕੇ 2 ਜੂਨ 2026 ਨੂੰ ਉਸਨੂੰ ਆਪਣੀ ਹਿਰਾਸਤ ਵਿੱਚ ਲਿਆ।