Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਇੱਛਾ ਦੇ ਖਿਲਾਫ਼ ਵਿਆਹ ਲਈ ਨਹੀਂ ਕਰ ਸਕਦੇ ਮਜ਼ਬੂਰ

ਇੱਛਾ ਦੇ ਖਿਲਾਫ਼ ਵਿਆਹ ਲਈ ਨਹੀਂ ਕਰ ਸਕਦੇ ਮਜ਼ਬੂਰ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਕਿਸੇ ਵੀ ਬਾਲਗ ਵਿਅਕਤੀ ਨੂੰ ਉਸ ਦੀ ਇੱਛਾ ਦੇ ਵਿਰੁੱਧ ਵਿਆਹ ਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਵਿਆਹ ਕਰਨਾ ਹੈ ਜਾਂ ਨਹੀਂ, ਕਦੋਂ ਵਿਆਹ ਕਰਨਾ ਹੈ ਤੇ ਕਿਸ ਨਾਲ ਵਿਆਹ ਕਰਨਾ ਹੈ, ਇਹ ਫੈਸਲਾ ਨਿੱਜੀ ਪਸੰਦ ਦਾ ਮਾਮਲਾ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 21 ਤਹਿਤ ਨਿੱਜੀ ਆਜ਼ਾਦੀ ਦੇ ਅਧਿਕਾਰ ਦਾ ਹਿੱਸਾ ਹੈ। ਜਸਟਿਸ ਦੀਪਕ ਗੁਪਤਾ ਨੇ ਇਹ ਟਿੱਪਣੀ ਇੱਕ ਮਹਿਲਾ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਦੌਰਾਨ ਕੀਤੀ। ਉਸ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਦੇ ਪਰਿਵਾਰਕ ਮੈਂਬਰ ਉਸ ‘ਤੇ ਆਪਣੀ ਪਸੰਦ ਦੇ ਆਦਮੀ ਨਾਲ ਵਿਆਹ ਕਰਨ ਲਈ ਦਬਾਅ ਪਾ ਰਹੇ ਸਨ।

ਪਟੀਸ਼ਨਕਰਤਾ ਮਹਿਲਾ ਦੇ ਅਨੁਸਾਰ, ਉਹ ਉੱਚ ਸਿੱਖਿਆ ਤੇ ਰੁਜ਼ਗਾਰ ਦੇ ਸਿਲਸਿਲੇ ‘ਚ ਸੁਤੰਤਰ ਤੌਰ ‘ਤੇ ਰਹਿ ਰਹੀ ਹੈ। ਹਾਲਾਂਕਿ, ਉਸ ਦੇ ਮਾਤਾ-ਪਿਤਾ, ਮਾਮਾ ਤੇ ਹੋਰ ਰਿਸ਼ਤੇਦਾਰ ਵਿਆਹ ਕਰਵਾਉਣ ਲਈ ਉਸ ‘ਤੇ ਲਗਾਤਾਰ ਦਬਾਅ ਪਾ ਰਹੇ ਹਨ। ਮਹਿਲਾ ਨੇ ਅਦਾਲਤ ਨੂੰ ਦੱਸਿਆ ਕਿ ਵਿਆਹ ਨਾ ਕਰਨ ਦੀ ਇੱਛਾ ਵਾਰ-ਵਾਰ ਜ਼ਾਹਰ ਕਰਨ ਦੇ ਬਾਵਜੂਦ, ਉਸ ਦਾ ਪਰਿਵਾਰ ਉਸ ‘ਤੇ ਦਬਾਅ ਪਾਉਂਦਾ ਰਿਹਾ। ਉਸ ਨੇ ਦਾਅਵਾ ਕੀਤਾ ਕਿ ਉਸ ਦੇ ਇਨਕਾਰ ਤੋਂ ਬਾਅਦ ਉਸ ਨੂੰ ਧਮਕੀਆਂ, ਮਾਨਸਿਕ ਪਰੇਸ਼ਾਨੀ ਤੇ ਦੁਰਵਿਵਹਾਰ ਦਾ ਸਾਹਮਣਾ ਕਰਨਾ ਪਿਆ। ਪਟੀਸ਼ਨ ‘ਚ ਦੱਸਿਆ ਗਿਆ ਕਿ ਲਗਭਗ ਦੋ ਮਹੀਨੇ ਪਹਿਲਾਂ ਮਹਿਲਾ ਨੂੰ ਉਸ ਦੇ ਜੱਦੀ ਘਰ ਲਿਜਾਇਆ ਗਿਆ। ਉੱਥੇ ਪਹੁੰਚਣ ‘ਤੇ, ਪਰਿਵਾਰਕ ਮੈਂਬਰਾਂ ਨੇ ਉਸ ਨੂੰ ਵਿਆਹ ਕਰਵਾਉਣ ਲਈ ਦਬਾਅ ਪਾਇਆ।

ਉਸ ਨੇ ਇਲਜ਼ਾਮ ਲਗਾਇਆ ਕਿ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ ਤੇ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ ਗਈ। ਉਸ ਨੇ ਅਦਾਲਤ ਨੂੰ ਅੱਗੇ ਦੱਸਿਆ ਕਿ ਉਸ ਨੇ 10 ਜੂਨ ਨੂੰ ਮੋਹਾਲੀ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਸੰਪਰਕ ਕੀਤਾ ਸੀ ਤੇ ਮਾਮਲੇ ‘ਚ ਸ਼ਾਮਲ ਲੋਕਾਂ ਵਿਰੁੱਧ ਸੁਰੱਖਿਆ ਤੇ ਕਾਰਵਾਈ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਉਸ ਨੇ ਦਾਅਵਾ ਕੀਤਾ ਕਿ ਉਸ ਦੀ ਸ਼ਿਕਾਇਤ ‘ਤੇ ਕੋਈ ਕਦਮ ਨਹੀਂ ਚੁੱਕਿਆ ਗਿਆ। ਕੋਈ ਵਿਕਲਪ ਨਾ ਹੋਣ ਕਰਕੇ ਉਸ ਨੇ ਆਪਣੇ ਅਧਿਕਾਰਾਂ ਤੇ ਨਿੱਜੀ ਆਜ਼ਾਦੀ ਦੀ ਸੁਰੱਖਿਆ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।