Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਬਾਬੂ ਲਾਭ ਸਿੰਘ ਨਗਰ ‘ਚ ਗੋਲੀਬਾਰੀ

ਬਾਬੂ ਲਾਭ ਸਿੰਘ ਨਗਰ ‘ਚ ਗੋਲੀਬਾਰੀ

ਜਲੰਧਰ ਦੇ ਬਾਬੂ ਲਾਭ ਸਿੰਘ ਨਗਰ ‘ਚ ਬੁੱਧਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ‘ਚ ਇੱਕ 24 ਸਾਲਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸਵੇਰੇ 4 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਨੇ ਇਲਾਕੇ ‘ਚ ਦਹਿਸ਼ਤ ਫੈਲਾ ਦਿੱਤੀ। ਜ਼ਖਮੀ ਨੌਜਵਾਨ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਉਸ ਦੇ ਪੇਟ ‘ਚ ਗੋਲੀ ਲੱਗੀ ਹੈ ਤੇ ਉਹ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।ਸ਼ੁਰੂਆਤੀ ਜਾਂਚ ਮੁਤਾਬਕ ਹਮਲਾ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜ਼ਿਸ਼ ਨਾਲ ਜੁੜਿਆ ਹੋਇਆ ਸੀ। ਹਮਲਾਵਰ ਪੂਰੀ ਤਰ੍ਹਾਂ ਤਿਆਰ ਹੋ ਕੇ ਪਹੁੰਚੇ ਤੇ ਰਾਹੁਲ ਦੇ ਘਰੋਂ ਬਾਹਰ ਆਉਂਦੇ ਹੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲੇ ਦੌਰਾਨ ਲਗਭਗ 25 ਰਾਉਂਡ ਫਾਇਰ ਕੀਤੇ ਗਏ। ਇੱਕ ਗੋਲੀ ਰਾਹੁਲ ਦੇ ਪੇਟ ‘ਚ ਲੱਗੀ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਪਿਆ।

ਹਮਲੇ ਤੋਂ ਬਾਅਦ ਮੁਲਜ਼ਮ ਹਥਿਆਰ ਦਿਖਾਉਂਦੇ ਹੋਏ ਇਲਾਕੇ ਤੋਂ ਭੱਜ ਗਏ। ਗੁਆਂਢੀਆਂ ਨੇ ਤੁਰੰਤ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ। ਪੁਲਿਸ ਨੂੰ ਸ਼ੱਕ ਹੈ ਕਿ ਇਸ ‘ਚ ਇੱਕ ਗੁਆਂਢੀ ਘਰ ਦੇ ਨਿਵਾਸੀ ਅਮਰਜੀਤ ਸਿੰਘ ਤੇ ਉਸ ਦੇ ਕਈ ਸਾਥੀਆਂ ਦੀ ਸ਼ਮੂਲੀਅਤ ਹੋ ਸਕਦੀ। ਜਾਂਚ ਦੌਰਾਨ, ਅਧਿਕਾਰੀਆਂ ਨੂੰ ਸ਼ੱਕੀ ਦਾ ਘਰ ਬੰਦ ਮਿਲਿਆ। ਪੁਲਿਸ ਨੇ ਬਾਅਦ ‘ਚ ਦਰਵਾਜ਼ਾ ਤੋੜ ਕੇ ਇਮਾਰਤ ਦੀ ਪੂਰੀ ਤਲਾਸ਼ੀ ਲਈ। ਇਲਾਕੇ ਵਿੱਚ ਰਹਿਣ ਵਾਲੀ ਈ-ਰਿਕਸ਼ਾ ਚਾਲਕ ਸ਼ਾਲੂ ਅਰੋੜਾ ਨੇ ਕਿਹਾ ਕਿ ਉਹ ਸਵੇਰੇ 4 ਵਜੇ ਦੇ ਕਰੀਬ ਤੇਜ਼ ਗੋਲੀਆਂ ਦੀ ਆਵਾਜ਼ ਸੁਣ ਕੇ ਜਾਗ ਪਈ। ਉਸ ਨੇ ਦੱਸਿਆ ਕਿ ਗੋਲੀਬਾਰੀ ਤੋਂ ਤੁਰੰਤ ਬਾਅਦ ਪੰਜ ਵਿਅਕਤੀ ਇੱਕ ਕਾਲੀ ਬੋਲੇਰੋ ਗੱਡੀ ‘ਚ ਮੌਕੇ ਤੋਂ ਭੱਜ ਗਏ।