Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪਠਾਨਕੋਟ ਨੈਰੋਗੇਜ ਸੈਕਸ਼ਨ ‘ਤੇ ਹਰ ਸ਼ੁੱਕਰਵਾਰ ਨਹੀਂ ਚੱਲੇਗੀ ਟ੍ਰੇਨ

ਪਠਾਨਕੋਟ ਨੈਰੋਗੇਜ ਸੈਕਸ਼ਨ ‘ਤੇ ਹਰ ਸ਼ੁੱਕਰਵਾਰ ਨਹੀਂ ਚੱਲੇਗੀ ਟ੍ਰੇਨ

ਰੇਲਵੇ ਵਿਭਾਗ ਨੇ ਟਰੈਕ ਦੀ ਮੁਰੰਮਤ ਅਤੇ ਦੇਖਭਾਲ (ਮੈਂਟੇਨੈਂਸ) ਦਾ ਹਵਾਲਾ ਦਿੰਦੇ ਹੋਏ ਨੂਰਪੁਰ ਰੋਡ ਤੋਂ ਬੈਜਨਾਥ ਵਿਚਕਾਰ ਚੱਲਣ ਵਾਲੀਆਂ ਦੋ ਜੋੜੀ ਰੇਲ ਗੱਡੀਆਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਇੱਕ ਹੋਰ ਵੱਡਾ ਫੈਸਲਾ ਲੈਂਦਿਆਂ ਹਰ ਸ਼ੁੱਕਰਵਾਰ ਨੂੰ ਪੂਰੇ ਕਾਂਗੜਾ ਵੈਲੀ ਸੈਕਸ਼ਨ ਵਿੱਚ ਸਾਰੀਆਂ ਨੈਰੋਗੇਜ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਰੇਲਵੇ ਦੇ ਇਸ ਅਚਾਨਕ ਲਏ ਫੈਸਲੇ ਕਾਰਨ ਆਮ ਯਾਤਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਅਤੇ ਯਾਤਰੀਆਂ ਦਾ ਕਹਿਣਾ ਹੈ ਕਿ ਜਿਸ ਰੇਲ ਟਰੈਕ ਨੂੰ ਲਗਭਗ ਪੌਣੇ ਚਾਰ ਸਾਲਾਂ ਦੇ ਲੰਬੇ ਸਮੇਂ ਤੱਕ ਬੰਦ ਰੱਖਿਆ ਗਿਆ ਸੀ, ਜ਼ਿਕਰਯੋਗ ਹੈ ਕਿ ਫਰਵਰੀ ਮਹੀਨੇ ਵਿੱਚ ਚੱਕੀ ਪੁਲ ਨੂੰ ਹਰੀ ਝੰਡੀ ਮਿਲਣ ਤੋਂ ਬਾਅਦ ਰੇਲਵੇ ਦੇ ਉੱਚ ਅਧਿਕਾਰੀਆਂ ਨੇ ਕਈ ਵਾਰ ਇਸ ਸੈਕਸ਼ਨ ‘ਤੇ ਰੇਲ ਸੇਵਾਵਾਂ ਜਲਦ ਬਹਾਲ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ।

ਫਰਵਰੀ ਤੋਂ ਲੈ ਕੇ ਮਈ ਮਹੀਨੇ ਤੱਕ ਮੌਸਮ ਵੀ ਪੂਰੀ ਤਰ੍ਹਾਂ ਸਾਫ਼ ਅਤੇ ਅਨੁਕੂਲ ਰਿਹਾ ਸੀ, ਜਿਸ ਦੌਰਾਨ ਟਰੈਕ ਦੀ ਵੱਡੇ ਪੱਧਰ ‘ਤੇ ਮੁਰੰਮਤ ਅਤੇ ਦੇਖਭਾਲ ਦਾ ਕੰਮ ਬੜੀ ਆਸਾਨੀ ਨਾਲ ਨੇਪਰੇ ਚਾੜ੍ਹਿਆ ਜਾ ਸਕਦਾ ਸੀ। ਪਰ ਇਸ ਦੇ ਬਾਵਜੂਦ ਵੀ ਉਸ ਸੁਖਾਵੇਂ ਸਮੇਂ ਦੌਰਾਨ ਰੇਲਵੇ ਵੱਲੋਂ ਕੋਈ ਵਿਸ਼ੇਸ਼ ਮੈਂਟੇਨੈਂਸ ਮੁਹਿੰਮ ਨਹੀਂ ਚਲਾਈ ਗਈ। ਹੁਣ, ਜਦੋਂ ਰੇਲ ਸੇਵਾ ਸ਼ੁਰੂ ਹੋਏ ਨੂੰ ਮਹਿਜ਼ ਕੁਝ ਹੀ ਦਿਨ ਹੋਏ ਹਨ, ਤਾਂ ਰੱਖ-ਰਖਾਅ ਦਾ ਬਹਾਨਾ ਬਣਾ ਕੇ ਸੇਵਾਵਾਂ ਨੂੰ ਮੁੜ ਬੰਦ ਕੀਤੇ ਜਾਣ ਕਾਰਨ ਲੋਕਾਂ ਦਾ ਗੁੱਸਾ ਭੜਕ ਗਿਆ ਹੈ। ਸਥਾਨਕ ਨਿਵਾਸੀਆਂ ਦਾ ਸਿੱਧਾ ਦੋਸ਼ ਹੈ ਕਿ ਰੇਲਵੇ ਵਿਭਾਗ ਆਪਣੀਆਂ ਪ੍ਰਸ਼ਾਸਨਿਕ ਨਾਕਾਮੀਆਂ ਅਤੇ ਅਧੂਰੇ ਪਏ ਕੰਮਾਂ ਨੂੰ ਲੁਕਾਉਣ ਦੀ ਕੀਮਤ ਆਮ ਯਾਤਰੀਆਂ ਕੋਲੋਂ ਵਸੂਲ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਮਾਨਸਿਕ ਅਤੇ ਸਰੀਰਕ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ।