Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing 19 ਸਾਲਾ ਪੰਜਾਬੀ ਵਿਦਿਆਰਥੀ ਨੇ ਮਾਂ-ਪਿਓ ਸਮੇਤ ਨਾਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

19 ਸਾਲਾ ਪੰਜਾਬੀ ਵਿਦਿਆਰਥੀ ਨੇ ਮਾਂ-ਪਿਓ ਸਮੇਤ ਨਾਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਅਮਰੀਕਾ ਤੋਂ ਪੰਜਾਬੀ ਲਈ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਵਰਜੀਨੀਆ ਸ਼ਹਿਰ ‘ਚ ਇੱਕ ਪੰਜਾਬੀ ਨੌਜਵਾਨ ਵੱਲੋਂ ਆਪਣੇ ਮਾਤਾ-ਪਿਤਾ ਅਤੇ ਨਾਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਭਾਰਤੀ ਮੂਲ ਦੇ ਇੱਕ 19 ਸਾਲਾ ਵਿਦਿਆਰਥੀ ‘ਤੇ 17 ਜੂਨ ਨੂੰ ਵਰਜੀਨੀਆ ਵਿੱਚ ਵਾਪਰੀ ਇੱਕ ਦੁਖਦਾਈ ਪਰਿਵਾਰਕ ਘਟਨਾ ‘ਚ ਆਪਣੇ ਮਾਪਿਆਂ ਅਤੇ ਨਾਨੀ ਦੀ ਗੋਲੀ ਮਾਰ ਕੇ ਹੱਤਿਆ ਦਾ ਦੋਸ਼ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਗੌਰਵ ਚੋਪੜਾ ਵਜੋਂ ਕੀਤੀ ਹੈ, ਜੋ ਯੂਨੀਵਰਸਿਟੀ ਆਫ ਟੈਕਸਾਸ ਰਿਓ ਗ੍ਰਾਂਡੇ ਵੈਲੀ ਦਾ ਵਿਦਿਆਰਥੀ ਹੈ। ਇਸ ਹਮਲੇ ਵਿੱਚ ਉਸ ਦੀ ਮਾਤਾ ਕਮਲੇਸ਼ ਰਾਣੀ (46), ਪਿਤਾ ਸੀਤਾ ਰਾਮ (56) ਅਤੇ ਦਾਦੀ ਮਹਿੰਦਰ ਕੌਰ (73) ਦੇ ਸਿਰ ਵਿੱਚ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ। ਤਿੰਨਾਂ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।ਘਟਨਾ ਦੌਰਾਨ ਗੌਰਵ ਦੇ 21 ਸਾਲਾ ਭਰਾ ਸਾਜਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ, ਪਰ ਉਹ ਖੁਸ਼ਕਿਸਮਤੀ ਨਾਲ ਬਚ ਨਿਕਲਿਆ ਅਤੇ ਉਸ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਪਹੁੰਚਿਆ।