Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ ਕੱਲ੍ਹ ਤੋਂ SIR ਪ੍ਰਕਿਰਿਆ ਸ਼ੁਰੂ, ਘਰ-ਘਰ ਜਾਣਗੇ BLO

ਪੰਜਾਬ ‘ਚ ਕੱਲ੍ਹ ਤੋਂ SIR ਪ੍ਰਕਿਰਿਆ ਸ਼ੁਰੂ, ਘਰ-ਘਰ ਜਾਣਗੇ BLO

ਪੰਜਾਬ ‘ਚ 25 ਜੂਨ ਯਾਨੀ ਕੱਲ੍ਹ ਤੋਂ ਸਪੈਂਸ਼ਲ ਇੰਟੈਂਸਿਵ ਰਿਵਿਜ਼ਨ (SIR) ਸ਼ੁਰੂ ਹੋਣ ਜਾ ਰਹੀ ਹੈ। ਇਸ ਤਹਿਤ ਸੂਬੇ ਭਰ ‘ਚ ਵੋਟਰਾਂ ਦੇ ਡਾਟਾ ਦੀ ਤਸਦੀਕ ਕੀਤੀ ਜਾਵੇਗੀ ਤੇ ਡਾਟਾ ਅਪਡੇਟ ਕੀਤਾ ਜਾਵੇਗਾ। , ਮੁੱਖ ਚੋਣ ਦਫ਼ਤਰ ਦੇ ਅਨੁਸਾਰ SIR ਦੀ ਪ੍ਰਕਿਰਿਆ ਤਹਿਤ 24,453 ਬੂਥ ਲੈਵਲ ਅਫਸਰ (ਬੀਐਲਓ) ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ ਕਰਨਗੇ। ਇਹ ਪੜਾਅ 24 ਜੁਲਾਈ ਤੱਕ ਜਾਰੀ ਰਹੇਗਾ, ਜਿਸ ਤੋਂ ਬਾਅਦ 3 ਅਗਸਤ ਨੂੰ ਡ੍ਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਜਾਰੀ ਕੀਤੀ ਜਾਵੇਗੀ। ਮਹੀਨਾ ਭਰ ਚੱਲਣ ਵਾਲੇ ਪ੍ਰਕਿਰਿਆ ਦੌਰਾਨ, ਬੀਐਲਓ ਫਾਰਮ ਵੰਡਣਗੇ, ਵੋਟਰ ਵੇਰਵਿਆਂ ਦੀ ਪੁਸ਼ਟੀ ਕਰਨਗੇ ਤੇ ਅੱਪਡੇਟ ਕੀਤੀ ਜਾਣਕਾਰੀ ਇਕੱਠੀ ਕਰਨਗੇ। ਪੰਜਾਬ ਭਰ ‘ਚ 2.14 ਕਰੋੜ ਤੋਂ ਵੱਧ ਵੋਟਰਾਂ ਦਾ ਡਾਟਾ ਅੱਪਡੇਟ ਕੀਤਾ ਜਾਵੇਗਾ। ਡ੍ਰਾਫਟ ਵੋਟਰ ਸੂਚੀ 3 ਅਗਸਤ ਨੂੰ ਜਨਤਕ ਕੀਤੀ ਜਾਵੇਗੀ। ਨਾਗਰਿਕ 2 ਸਤੰਬਰ ਤੱਕ ਨਾਮ ਜੋੜਨ, ਹਟਾਉਣ ਜਾਂ ਸੁਧਾਰਾਂ ਸੰਬੰਧੀ ਦਾਅਵੇ ਤੇ ਇਤਰਾਜ਼ ਜਮ੍ਹਾਂ ਕਰਵਾ ਸਕਣਗੇ। ਇਨ੍ਹਾਂ ‘ਤੇ 28 ਸਤੰਬਰ ਤੱਕ ਪ੍ਰਕਿਰਿਆ ਕੀਤੀ ਜਾਵੇਗੀ ਤੇ ਨਿਪਟਾਰਾ ਕੀਤਾ ਜਾਵੇਗਾ, ਜਿਸ ਨਾਲ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਹੋਵੇਗੀ।