Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਵੀਡੀਓ ਮਾਮਲਾ: ਸੀਐਮ ਮਾਨ ਨੇ ਵੱਡੇ ਸਬੂਤ ਕੀਤੇ ਪੇਸ਼

ਵੀਡੀਓ ਮਾਮਲਾ: ਸੀਐਮ ਮਾਨ ਨੇ ਵੱਡੇ ਸਬੂਤ ਕੀਤੇ ਪੇਸ਼

ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਵੀਡੀਓ ਪੂਰੀ ਤਰ੍ਹਾਂ ਫਰਜ਼ੀ-ਨਕਲੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਦਿਖਾਉਂਦੇ ਹੋਏ ਦੱਸਿਆ ਕਿ ਇਸ ਵੀਡੀਓ ‘ਚ ਸ਼ਖ਼ਸ ਨੇ ਮਾਸਕ ਪਾਇਆ ਹੋਇਆ ਹੈ, ਜੋ ਕਿ ਸਾਫ਼ ਨਜ਼ਰ ਆ ਰਿਹਾ ਹੈ। ਸੀਐਮ ਮਾਨ ਨੇ ਵੀਡੀਓ ਦੇ ਵੱਖ-ਵੱਖ ਤੱਥ ਸਾਹਮਣੇ ਰੱਖੇ। ਸੀਐਮ ਮਾਨ ਨੇ ਇਸ ਵੀਡੀਓ ਰਾਹੀਂ ਦੱਸਿਆ ਕਿ ਇਸ ‘ਚ ਸਾਫ਼-ਸਾਫ਼ ਦੱਸਿਆ ਗਿਆ ਹੈ ਕਿ ਵੀਡੀਓ ‘ਚ ਵਿਅਕਤੀ ਨੇ ਮਾਸਕ ਪਾਇਆ ਹੋਇਆ ਹੈ। ਸੀਐਮ ਨੇ ਵੀਡੀਓ ਦੇ ਵੱਖ-ਵੱਖ ਐਂਗਲ ਦਿਖਾਏ, ਜਿਸ ‘ਚ ਉਨ੍ਹਾਂ ਨੇ ਵਿਅਕਤੀ ਵੱਲੋਂ ਉਨ੍ਹਾਂ ਦੇ ਮਾਸਕ ਪਾਏ ਹੋਣ ਦੇ ਤੱਥ ਪੇਸ਼ ਕੀਤੇ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪਣੇ ਗਲੇ ‘ਤੇ ਆਪ੍ਰੇਸ਼ਨ ਦਾ ਨਿਸ਼ਾਨ ਹੋਣ ਦੀ ਗੱਲ ਕਹੀ, ਜੋ ਕਿ ਵਾਇਰਲ ਵੀਡੀਓ ‘ਚ ਨਜ਼ਰ ਨਹੀਂ ਆ ਰਿਹਾ ਹੈ।

ਇਸ ਪੂਰੀ ਵੀਡੀਓ ਨੂੰ ਵਾਇਰਲ ਕਰਨ ਪਿੱਛੇ ਜਗਮਨ ਸਮਰਾ ਦਾ ਹੱਥ ਦੱਸਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਮਨ ਸਮਰਾ ਦੀ ਇੱਕ ਵੀਡੀਓ ਦਿਖਾਈ, ਜਿਸ ‘ਚ ਉਸ ਦੇ ਹੱਥ ‘ਚ ਮਾਸਕ ਹੈ। ਉਨ੍ਹਾਂ ਨੇ ਕਿਹਾ ਕਿ ਜਗਮਨ ਸਮਰਾ ਨੇ ਮਾਸਕ ਦੀ ਡਿਲੀਵਰੀ ਲੈਣ ਤੋਂ ਬਾਅਦ ਇਹ ਵੀਡੀਓ ਬਣਾਈ, ਜਿਸ ‘ਚ ਪਤਾ ਚੱਲ ਰਿਹਾ ਹੈ ਕਿ ਇਹ ਉਹੀ ਮਾਸਕ ਹੈ ਜੋ ਵੀਡੀਓ ‘ਚ ਸ਼ਖ਼ਸ ਨੇ ਪਾਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੇਰੀ ਨਕਲੀ-ਫਰਜ਼ੀ ਵੀਡੀਓ ਬਣਾ ਕੇ ਸਿਆਸੀ ਲਾਹਾ ਲੈਣ ਵਾਸਤੇ, ਧਾਰਮਿਕ ਹੁਕਮਨਾਮੇ ਜਾਰੀ ਕਰਵਾਏ ਗਏ। ਧਾਰਮਿਕ ਅਹੁਦਿਆਂ ਦੇ ਬੈਠੇ ਲੋਕਾਂ ਦੇ ਸਿਆਸੀ ਆਕਾ ਉਨ੍ਹਾਂ ਤੋਂ ਅਨਾਊਂਟਮੈਂਟ ਕਰਵਾ ਰਹੇ ਹਨ। ਮੈਨੂੰ ਧਾਰਮਿਕ ਤੌਰ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਰਾਜਨੀਤਿਕ ਤੌਰ ‘ਤੇ ਉਹ ਮੁਕਾਬਲਾ ਨਹੀਂ ਕਰ ਸਕਦੇ।