Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਕਾਂਗਰਸ ਅਤੇ ਆਪ ਨੇ ਸਾਲਾਂ ਤੱਕ ਪ੍ਰੋਜੈਕਟ ਲਟਕਾਇਆ, ਮੋਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਦਿੱਤੀ ਤਰਜੀਹ

ਕਾਂਗਰਸ ਅਤੇ ਆਪ ਨੇ ਸਾਲਾਂ ਤੱਕ ਪ੍ਰੋਜੈਕਟ ਲਟਕਾਇਆ, ਮੋਦੀ ਸਰਕਾਰ ਨੇ ਲੋਕਾਂ ਦੀ ਸਹੂਲਤ ਨੂੰ ਦਿੱਤੀ ਤਰਜੀਹ

ਜਲੰਧਰ, 25 ਜੂਨ- ਜਲੰਧਰ ਦੇ ਸਾਬਕਾ ਮੇਅਰ ਅਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌਰ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਵੱਲੋਂ ਗੁਰੂ ਨਾਨਕ ਪੁਰਾ ਰੇਲਵੇ ਓਵਰਬ੍ਰਿਜ ਸਬੰਧੀ ਦਿੱਤੇ ਬਿਆਨਾਂ ਨੂੰ ਤੱਥਾਂ ਤੋਂ ਪਰੇ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਦਾ ਝੂਠਾ ਸਿਹਰਾ ਲੈਣ ਦੀ ਕਾਂਗਰਸ ਦੀ ਰਾਜਨੀਤੀ ਹੁਣ ਲੋਕਾਂ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।

ਰਾਕੇਸ਼ ਰਾਠੌਰ ਨੇ ਕਿਹਾ ਕਿ ਗੁਰੂ ਨਾਨਕ ਪੁਰਾ ਰੇਲਵੇ ਓਵਰਬ੍ਰਿਜ ਦਾ ਪ੍ਰੋਜੈਕਟ ਸਾਲ 2017 ਵਿੱਚ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਮਨਜ਼ੂਰ ਹੋਇਆ ਸੀ। ਉਸ ਸਮੇਂ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਸਾਂਝੇ ਸਹਿਯੋਗ ਨਾਲ ਪੂਰਾ ਕੀਤਾ ਜਾਣਾ ਸੀ। ਪਰ ਇਸ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ‘ਤੇ ਰਾਜ ਸਰਕਾਰ ਨੇ ਆਪਣੇ ਹਿੱਸੇ ਦਾ ਲੋੜੀਂਦਾ ਫੰਡ ਜਾਰੀ ਨਹੀਂ ਕੀਤਾ, ਜਿਸ ਕਾਰਨ ਇਹ ਮਹੱਤਵਪੂਰਨ ਪ੍ਰੋਜੈਕਟ ਸਾਲਾਂ ਤੱਕ ਲਟਕਿਆ ਰਿਹਾ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਬਾਅਦ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਪਰ ਉਸ ਨੇ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕੋਈ ਗੰਭੀਰਤਾ ਨਹੀਂ ਦਿਖਾਈ। ਨਾ ਕਾਂਗਰਸ ਨੇ ਲੋਕਾਂ ਦੀ ਸਮੱਸਿਆ ਨੂੰ ਸਮਝਿਆ ਅਤੇ ਨਾ ਹੀ ਆਮ ਆਦਮੀ ਪਾਰਟੀ ਨੇ ਇਸ ਦਿਸ਼ਾ ਵਿੱਚ ਕੋਈ ਠੋਸ ਕਦਮ ਚੁੱਕਿਆ। ਨਤੀਜੇ ਵਜੋਂ ਕੇਂਦਰੀ ਵਿਧਾਨ ਸਭਾ ਹਲਕੇ ਦੇ ਹਜ਼ਾਰਾਂ ਲੋਕਾਂ ਨੂੰ ਸਾਲਾਂ ਤੱਕ ਰੇਲਵੇ ਫਾਟਕਾਂ ‘ਤੇ ਜਾਮ ਅਤੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਪੁਰਾ ਓਵਰਬ੍ਰਿਜ ਬਣਨ ਨਾਲ ਗੁਰੂ ਨਾਨਕ ਪੁਰਾ ਈਸਟ, ਗੁਰੂ ਨਾਨਕ ਪੁਰਾ ਵੈਸਟ, ਲਦੇਵਾਲੀ, ਰੇਲ ਵਿਹਾਰ ਅਤੇ ਰੇਲਵੇ ਲਾਈਨ ਦੇ ਦੂਜੇ ਪਾਸੇ ਵੱਸਦੇ ਕਈ ਇਲਾਕਿਆਂ ਦੇ ਹਜ਼ਾਰਾਂ ਨਿਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ। ਇਸ ਨਾਲ ਆਵਾਜਾਈ ਸੁਗਮ ਹੋਵੇਗੀ, ਸਮੇਂ ਦੀ ਬਚਤ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਵੱਡੀ ਰਾਹਤ ਮਿਲੇਗੀ।