Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਦੋਸਤ ਹੀ ਨਿਕਿਲਆ ਦੋਸਤ ਦਾ ਕਾਤਲ, 4 ਦਿਨਾਂ ਬਾਅਦ ਲਾਸ਼ ਬਰਾਮਦ

ਦੋਸਤ ਹੀ ਨਿਕਿਲਆ ਦੋਸਤ ਦਾ ਕਾਤਲ, 4 ਦਿਨਾਂ ਬਾਅਦ ਲਾਸ਼ ਬਰਾਮਦ

ਜਲੰਧਰ ਕੈਂਟ ‘ਚ ਇੱਕ ਦੋਸਤ ਨੇ ਦੋਸਤ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਉਸ ਨੇ ਫਿਰ ਲਾਸ਼ ਨੂੰ ਕੂੜੇ ਦੇ ਢੇਰ (ਡੰਪ ਸਾਈਟ) ਹੇਠਾਂ ਲੁਕਾ ਦਿੱਤਾ। ਅੱਜ, ਚਾਰ ਦਿਨਾਂ ਬਾਅਦ, ਪੁਲਿਸ ਨੇ ਲਾਪਤਾ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਤੇ ਮੁਲਜ਼ਮ ਦੋਸਤ ਨੂੰ ਗ੍ਰਿਫ਼ਤਾਰ ਕਰ ਲਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਉਰਫ਼ ਨੋਨੀ ਪੁੱਤਰ ਜਸਬੀਰ ਸਿੰਘ, ਵਾਰਡ ਨੰਬਰ 15 ਦੇ ਵਸਨੀਕ ਵਜੋਂ ਹੋਈ ਹੈ। ਗੁਰਪ੍ਰੀਤ ਦੇ ਪਰਿਵਾਰ ਨੇ ਦੱਸਿਆ ਕਿ ਉਹ ਆਪਣੇ ਦੋਸਤ ਰਵੀ ਨਾਲ 22 ਜੂਨ ਨੂੰ ਵਾਲ ਕਟਵਾਉਣ ਲਈ ਘਰੋਂ ਨਿਕਲਿਆ ਸੀ ਤੇ ਬਾਅਦ ‘ਚ ਲਾਪਤਾ ਹੋ ਗਿਆ। ਗੁਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੇ 23 ਜੂਨ ਨੂੰ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ। ਹਾਲਾਂਕਿ, ਇਸ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਖ਼ੁਦ ਹੀ ਗੁਰਪ੍ਰੀਤ ਦੀ ਤਲਾਸ਼ ਕੀਤੀ।

ਪੁਲਿਸ ਜਾਂਚ ‘ਚ ਪਤਾ ਲੱਗਾ ਕਿ ਗੁਰਪ੍ਰੀਤ ਡੰਪ ਸਾਈਟ ‘ਤੇ ਰਵੀ ਨਾਲ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਫ਼ੋਨ ਪਹੁੰਚ ਤੋਂ ਬਾਹਰ ਹੋ ਗਿਆ। ਤਲਾਸ਼ੀ ਦੌਰਾਨ, ਕੁੱਕੜ ਪਿੰਡ ਦੇ ਨੇੜੇ ਬੇਈ ਕੋਲ ਪੀੜਤ ਦਾ ਮੋਟਰਸਾਈਕਲ ਬਰਾਮਦ ਹੋਇਆ, ਪਰ ਗੁਰਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲਿਆ। ਮਾਮਲੇ ਦੀ ਜਾਂਚ ਲਈ ਪੁਲਿਸ ਨੇ ਇਸ ਤੋਂ ਬਾਅਦ ਹਿਊਮਨ ਇੰਟੈਲੀਜੈਂਸ ਦੀ ਮਦਦ ਲਈ ਗਈ ਤੇ ਲੁਧਿਆਣੇ ਦੇ ਰਹਿਣ ਵਾਲੇ ਰਵੀ ਨੂੰ ਗ੍ਰਿਫ਼ਤਾਰ ਕਰ ਲਿਆ। ਰਵੀ ਤੋਂ ਪੁੱਛਗਿੱਛ ‘ਚ ਪਤਾ ਲੱਗਾ ਕਿ ਉਸ ਨੇ ਗੁਰਪ੍ਰੀਤ ਦਾ ਕਤਲ ਕੀਤਾ ਸੀ ਤੇ ਲਾਸ਼ ਨੂੰ ਕੂੜੇ ਦੇ ਹੇਠਾਂ ਲੁਕਾ ਦਿੱਤਾ ਸੀ। ਉਸ ਦੀ ਗ੍ਰਿਫਤਾਰੀ ਤੇ ਬਾਅਦ ‘ਚ ਸਖ਼ਤ ਪੁੱਛਗਿੱਛ ਤੋਂ ਬਾਅਦ, ਗੁਰਪ੍ਰੀਤ ਦੀ ਲਾਸ਼ ਡੰਪ ਸਾਈਟ ਤੋਂ ਬਰਾਮਦ ਕੀਤੀ ਗਈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਤਲ ਦੇ ਅਸਲ ਉਦੇਸ਼ ਦਾ ਪਤਾ ਲਗਾਇਆ ਜਾਵੇਗਾ।