Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਅਕਾਲ ਤਖਤ ਸਾਹਿਬ ਜੀ ਦੇ ਫ਼ੈਸਲੇ ਤੇ ਜੀ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ ਉਹ ਸਰਾਸਰ ਗ਼ਲਤ

ਅਕਾਲ ਤਖਤ ਸਾਹਿਬ ਜੀ ਦੇ ਫ਼ੈਸਲੇ ਤੇ ਜੀ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ ਉਹ ਸਰਾਸਰ ਗ਼ਲਤ

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਫੈਸਲੇ ਤੇ ਕਿੰਤੂ ਪ੍ਰੰਤੂ ਕਰਨ ਦਾ ਕਿਸੇ ਨੂੰ ਹੱਕ ਨਹੀਂ। ਸਿੱਖ ਤਾਲਮੇਲ ਕਮੇਟੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਫ਼ੈਸਲੇ ਤੇ ਜੀ ਕਿੰਤੂ ਪ੍ਰੰਤੂ ਕੀਤਾ ਜਾ ਰਿਹਾ ਹੈ

ਉਹ ਸਰਾਸਰ ਗ਼ਲਤ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਰਬਉਚਤਾ ਤੇ ਹਮਲਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਅਤੇ ਜਸਵਿੰਦਰ ਸਿੰਘ ਜੌਲੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਗੋਬਿੰਦ ਸਾਹਿਬ ਜੀ ਨੇ ਸਿਰਜਨਾਂ ਕੀਤਾ ਓਦੋਂ ਤੋਂ ਹਰ ਸਿੱਖ ਲਈ ਸ੍ਰੀ ਆਕਾਲ ਤਖਤ ਸਾਹਿਬ ਸਰਬਉਚ ਹੈ ਅਤੇ ਰਹੇਗਾ ਉਕਤ ਆਗੂਆਂ ਨੇ ਕਿਹਾ ਅਸੀ ਮੰਨਦੇ ਹਾਂ ਕਿ ਬਾਦਲ ਪਰਿਵਾਰ ਆਪਣੇ ਮਤਲਬ ਲਈ ਸਮੇਂ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਦੀ ਨਿਯੁਕਤੀ ਵਿੱਚ ਆਪਣੀ ਦਖਲਅੰਦਾਜੀ ਕਰਦਾ ਰਿਹਾ ਅਤੇ ਕਈ ਵਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ਤੋਂ ਆਕੀ ਵੀ ਹੋਇਆ ਹੈ ਪਰ ਇਹਨਾਂ ਸਭ ਕਮੀਆਂ ਦੇ ਬਾਵਜੂਦ ਕਿਸੇ ਨੂੰ ਇਹ ਹੱਕ ਹਾਸਲ ਨਹੀਂ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਫ਼ੈਸਲੇ ਤੇ ਕਿੰਤੂ ਪ੍ਰੰਤੂ ਕਰ ਸਕੇਅਸੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਬੇਨਤੀ ਕਰਦੇ ਹਾਂ ਕਿ ਉਹ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਾਜਰ ਹੋ ਕੇ ਆਪਣੀਆਂ ਜਾਣੇ ਅਣਜਾਣੇ ਹੋਇਆਂ ਭੁਲਾ ਲਈ ਮਾਫ਼ੀ ਮੰਗਕੇ ਸਾਰੇ ਵਾਦ ਵਿਵਾਦ ਨੂੰ ਖਤਮ ਕਰਨ ਸ੍ਰੀ ਅਕਾਲ ਤਖਤ ਸਾਹਿਬ ਜੀ ਮਹਾਨਤਾ ਨੂੰ ਹੋਰ ਉੱਚਾ ਕਰਨ ਅਸੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਦੇ ਹਾਂ ਕਿ ਉਹ ਸੁਖਬੀਰ ਸਿੰਘ ਬਾਦਲ ਖਿਲਾਫ਼ ਵੀ ਸਖਤ ਸਟੈਂਡ ਲੈਣ ਜੌ ਆਪਣੇ ਗੁਨਾਹ ਵਾਲੇ ਬਿਆਨਾਂ ਤੋਂ ਪਿੱਛੇ ਹਟਿਆ ਸੀ ਜੌ ਉਸ ਨੇ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਕਬੂਲ ਕੀਤੇ ਸਨ