Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਜਲੰਧਰ ‘ਚ ਦੋ ਕਾਰਾਂ ਦੀ ਟੱਕਰ 4 ਲੋਕਾਂ ਦੀ ਮੌਤ

ਜਲੰਧਰ ‘ਚ ਦੋ ਕਾਰਾਂ ਦੀ ਟੱਕਰ 4 ਲੋਕਾਂ ਦੀ ਮੌਤ

ਜਲੰਧਰ ‘ਚ ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਇੱਕ ਕ੍ਰੇਟਾ ਤੇ ਇੱਕ ਬਲੇਨੋ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਬਲੇਨੋ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕ੍ਰੇਟਾ ‘ਚ ਸਵਾਰ ਪੰਜ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ। ਮ੍ਰਿਤਕਾਂ ‘ਚ ਇੱਕ ਦੋ ਸਾਲ ਦਾ ਬੱਚਾ, ਇੱਕ ਫੌਜੀ ਸਿਪਾਹੀ, ਉਸ ਦੀ ਪਤਨੀ ਤੇ ਇੱਕ ਹੋਰ ਔਰਤ ਸ਼ਾਮਲ ਹੈ। ਬਲੈਨੋ ਕਾਰ ਦੇ ਸਾਰੇ ਸਵਾਰਾਂ ਦੀ ਪਛਾਣ ਰੁਪਿੰਦਰ ਸਿੰਘ (ਵਾਸੀ ਪਿੰਡ ਹਿੰਮਤਪੁਰ, ਹੁਸ਼ਿਆਰਪੁਰ), ਹਰਪ੍ਰੀਤ ਕੌਰ (ਪਤਨੀ), ਅਰਸ਼ਦੀਪ ਸਿੰਘ (ਪੁੱਤਰ) ਤੇ ਸੰਤੋਸ਼ ਕੌਰ (ਭੂਆ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਪਰਿਵਾਰ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਲਈ ਬਲੇਨੋ ਕਾਰ ‘ਚ ਯਾਤਰਾ ਕਰ ਰਿਹਾ ਸੀ। ਕਿਸ਼ਨਗੜ੍ਹ ਨੇੜੇ ਡਿਵਾਈਡਰ ਪਾਰ ਕਰਦੇ ਸਮੇਂ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਤੇ ਉਲਟੇ ਪਾਸੇ ਤੇ ਕ੍ਰੇਟਾ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।