ਪੰਜਾਬ ਸਰਕਾਰ ਦੀ ਬਹੁ ਮੰਤਰੀ ਮਾਂਵਾ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਅਪਡੇਟ ਦਿੱਤਾ ਗਿਆ ਹੈ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1500 ਦੇਣ ਦਾ ਐਲਾਨ ਕੀਤਾ। ਪੰਜਾਬ ਵਿੱਚ 1 ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਦੇ ਖਾਤੇ ਵਿੱਚ ₹1000 ਆਉਣਗੇ। ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਐਕਸ ਹੈਂਡਲ ਉਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਲਿਖਿਆ ਕਿ ਬਸ ਅੱਜ ਦਾ ਦਿਨ ਬਾਕੀ ਹੈ। ਮਾਵਾਂ-ਭੈਣਾਂ ਦੇ ਫ਼ੋਨਾਂ ‘ਤੇ ਆਉਣ ਵਾਲੀ ਹੈ ਖੁਸ਼ੀ ਦੀ ਟੂੰ…ਟੂੰ।
1000 ਤੇ 1500 ਰੁਪਏ ਦੇਣ ਵਾਲੀ ਸਕੀਮ ਨੂੰ ਲੈ ਕੇ ‘ਆਪ’ ਵੱਲੋਂ ਵੱਡਾ ਅਪਡੇਟ
- Post author:businesSsKhas
- Post published:June 30, 2026
- Post category:ਪੰਜਾਬ
