Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੇ ਆਉਣ ਨਾਲ, ਲੋਕਾਂ ਨੂੰ ਆਖਰਕਾਰ ਭਿਆਨਕ ਗਰਮੀ ਤੋਂ ਰਾਹਤ ਮਿਲ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ (2 ਜੁਲਾਈ) ਤੋਂ ਅਗਲੇ ਛੇ ਦਿਨਾਂ ਲਈ ਰਾਜ ਭਰ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਕੱਲ੍ਹ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ 3.3 ਡਿਗਰੀ ਘੱਟ ਗਿਆ। ਹੁਣ ਇਹ ਆਮ ਨਾਲੋਂ 3.6 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 41.5 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ 5.8 ਡਿਗਰੀ ਦੀ ਗਿਰਾਵਟ ਤੋਂ ਬਾਅਦ 29.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਨਸੂਨ ਦੇ ਪ੍ਰਭਾਵ ਕਾਰਨ ਵੀਰਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ,

ਜਦੋਂ ਕਿ 14 ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਭਾਰੀ ਮੀਂਹ ਦੇ ਨਾਲ-ਨਾਲ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਮਾਨਸੂਨ 1 ਜੁਲਾਈ ਨੂੰ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਪਹੁੰਚ ਗਿਆ। ਇਸ ਨਾਲ ਰਾਜ ਵਿੱਚ ਬਾਰਿਸ਼ ਦੀ ਗਤੀਵਿਧੀ ਵਧਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਪੰਜਾਬ ਉੱਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੈ। ਉੱਤਰੀ ਭਾਰਤ ਉੱਤੇ ਇੱਕ ਨਵਾਂ ਵੈਸਟਰਨ ਡਿਸਟੇਨਬੇਨਸ ਵੀ ਸਰਗਰਮ ਹੋ ਗਿਆ ਹੈ। ਇਸ ਤੋਂ ਇਲਾਵਾ, ਇੱਕ ਮਾਨਸੂਨ ਟ੍ਰੈਫ਼ ਪੰਜਾਬ ਤੋਂ ਬੰਗਾਲ ਦੀ ਖਾੜੀ ਤੱਕ ਫੈਲਿਆ ਹੋਇਆ ਹੈ।