Business Khas

Latest news
ਮੁੱਖ ਮੰਤਰੀ ਭਗਵੰਤ ਮਾਨ ਇਲਾਜ ਲਈ ਬੈਂਗਲੁਰੂ ਰਵਾਨਾ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ 6 ਐਨਰਜ਼ੀ ਡਰਿੰਕ ਬ੍ਰਾਂਡਾਂ ਨੂੰ ਨੋਟਿਸ; FSSAI ਦਾ ਵੱਡਾ ਐਕਸ਼ਨ छह बार पेट्रोल-डीजल की कीमत कम चुका पाकिस्तान, नेपाल-श्रीलंका ने भी दी राहत ਪੰਜਾਬ ਦੇ 5 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ भारत-जापान में होगी बड़ी डील? PM मोदी-तकाइची की अहम बैठक सबसे ज़्यादा सवाल किस पर हैं, आरएसएस ਰਜਿੰਦਰ ਸਿੰਘ ਮੰਡ ਦਾ ਦਿਹਾਂਤ ਕਿਸਾਨ ਅੰਦੋਲਨ ਅਤੇ ਵਕੀਲ ਭਾਈਚਾਰੇ ਲਈ ਨਾ ਪੂਰਾ ਹੋਣ ਵਾਲਾ ਘਾਟਾ : ਐਡਵੋਕੇਟ ਕਾਹਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ
You are currently viewing ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ

ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਅਤੇ ਮਹਿਲਾ ਦੀਆਂ ਖ਼ੂਨ ਨਾਲ ਲੱਥਪੱਥ ਲਾਸ਼ਾਂ ਬਰਾਮਦ ਹੋਈਆਂ ਹਨ। ਦੋਵਾਂ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ ਅਤੇ ਘਟਨਾ ਵਾਲੀ ਥਾਂ ਤੋਂ ਪੁਲਿਸ ਨੂੰ ਇੱਕ ਪਿਸਤੌਲ ਵੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਤੜਕੇ ਹੀ ਹੋਟਲ ਪਹੁੰਚੇ ਸਨ ਅਤੇ ਉੱਥੇ ਰੂਮ ਬੁੱਕ ਕੀਤਾ ਸੀ। ਕਾਫ਼ੀ ਦੇਰ ਤੱਕ ਕਮਰੇ ਦੇ ਅੰਦਰੋਂ ਕੋਈ ਹਲਚਲ ਨਾ ਹੁੰਦੀ ਦੇਖ ਕੇ ਹੋਟਲ ਸਟਾਫ਼ ਨੂੰ ਸ਼ੱਕ ਹੋਇਆ। ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਹ ਅੰਦਰੋਂ ਬੰਦ ਸੀ। ਇਸ ਤੋਂ ਬਾਅਦ ਹੋਟਲ ਪ੍ਰਬੰਧਕਾਂ ਵੱਲੋਂ ਦਰਵਾਜ਼ਾ ਤੋੜਿਆ ਗਿਆ, ਜਿਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਅੰਦਰ ਦੋਵਾਂ ਦੀਆਂ ਖ਼ੂਨ ਨਾਲ ਲੱਥਪੱਥ ਲਾਸ਼ਾਂ ਪਈਆਂ ਸਨ।

ਪੁਲਿਸ ਦੀ ਮੁਢਲੀ ਜਾਂਚ ਦੇ ਅਨੁਸਾਰ, ਮਹਿਲਾ ਅਤੇ ਨੌਜਵਾਨ ਦੋਵੇਂ ਪਹਿਲਾਂ ਤੋਂ ਹੀ ਸ਼ਾਦੀਸ਼ੁਦਾ ਸਨ। ਮਹਿਲਾ ਦੇ ਦੋ ਬੱਚੇ ਹਨ, ਜਦੋਂ ਕਿ ਨੌਜਵਾਨ ਦਾ ਵੀ ਇੱਕ ਬੱਚਾ ਹੈ। ਇਹ ਦੋਵੇਂ ਆਪਸ ਵਿੱਚ ਦੂਰ ਦੇ ਰਿਸ਼ਤੇਦਾਰ ਵੀ ਦੱਸੇ ਜਾ ਰਹੇ ਹਨ ਅਤੇ ਦੋਵਾਂ ਵਿਚਾਲੇ ਕਥਿਤ ਤੌਰ ‘ਤੇ ਨਜਾਇਜ਼ ਸਬੰਧ ਸਨ। ਅੰਦਰੂਨੀ ਸੂਤਰਾਂ ਮੁਤਾਬਕ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ਨੇ ਪਹਿਲਾਂ ਮਹਿਲਾ ਨੂੰ ਗੋਲੀ ਮਾਰੀ ਅਤੇ ਉਸ ਤੋਂ ਬਾਅਦ ਖ਼ੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਅਜੇ ਤੱਕ ਇਸ ਖ਼ਦਸ਼ੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੀ ਰਹਿਣ ਵਾਲੀ ਸੀ। ਉੱਥੇ ਹੀ, ਮ੍ਰਿਤਕ ਨੌਜਵਾਨ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਫਿਰੋਜ਼ਪੁਰ ਦਾ ਨਿਵਾਸੀ ਸੀ। ਜਾਂਚ ਦੌਰਾਨ ਇਹ ਵੱਡੀ ਲਾਪਰਵਾਹੀ ਵੀ ਸਾਹਮਣੇ ਆਈ ਹੈ ਕਿ ਹੋਟਲ ਪ੍ਰਬੰਧਨ ਨੇ ਕਥਿਤ ਤੌਰ ‘ਤੇ ਦੋਵਾਂ ਕੋਲੋਂ ਕੋਈ ਵੀ ਪਛਾਣ ਪੱਤਰ (ID Card) ਲਏ ਬਿਨਾਂ ਹੀ ਉਨ੍ਹਾਂ ਨੂੰ ਕਮਰਾ ਦੇ ਦਿੱਤਾ ਸੀ।