Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੁਧਿਆਣਾ ‘ਚ ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ

ਲੁਧਿਆਣਾ ‘ਚ ਗੁਆਂਢੀ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਨਾਹ

ਲੁਧਿਆਣਾ ਦੇ ਧਾਂਦਰਾ ਰੋਡ ‘ਤੇ ਸਥਿਤ ਸਿਟੀ ਐਨਕਲੇਵ (ਮਹਿਮੂਦਪੁਰਾ) ਇਲਾਕੇ ‘ਚ ਇੱਕ ਗੁਆਂਢੀ ਨੇ ਮਨੁੱਖਤਾ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਗੁਆਂਢ ‘ਚ ਰਹਿਣ ਵਾਲੀ ਇੱਕ 17 ਸਾਲਾ ਲੜਕੀ ਨਾਲ ਜਿਨਸੀ ਸ਼ੋਸ਼ਣ ਕੀਤਾ। ਮੁਲਜ਼ਮ ਨੇ ਇਹ ਘਿਨਾਉਣਾ ਅਪਰਾਧ ਉਸ ਸਮੇਂ ਕੀਤਾ ਜਦੋਂ ਪੀੜਤ ਦੇ ਮਾਪੇ ਕਾਰੋਬਾਰ ਲਈ ਬਾਹਰ ਗਏ ਹੋਏ ਸਨ। ਪੀੜਤ ਪਰਿਵਾਰ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸਦਰ ਪੁਲਿਸ ਸਟੇਸ਼ਨ ‘ਚ ਦਰਜ ਸ਼ਿਕਾਇਤ ‘ਚ ਪੀੜਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਸੋਨੂੰ ਕੁਮਾਰ ਉਨ੍ਹਾਂ ਦੀ ਗੈਰਹਾਜ਼ਰੀ ਦਾ ਫਾਇਦਾ ਉਠਾ ਰਿਹਾ ਸੀ। 29, 30 ਤੇ 31 ਮਈ ਨੂੰ ਮੁਲਜ਼ਮਾਂ ਨੇ 17 ਸਾਲਾ ਧੀ ਨੂੰ ਘਰ ‘ਚ ਇਕੱਲਾ ਪਾਇਆ ਤੇ ਉਹ ਜ਼ਬਰਦਸਤੀ ਦਾਖਲ ਹੋਏ ਤੇ ਉਸ ਦਾ ਜਿਨਸੀ ਸੋਸ਼ਣ ਕੀਤਾ।

ਸਮਾਜਿਕ ਡਰ ਕਾਰਨ ਪੀੜਤਾ ਨੇ ਸ਼ੁਰੂ ‘ਚ ਆਪਣੇ ਪਰਿਵਾਰ ਨੂੰ ਕੁਝ ਨਹੀਂ ਦੱਸਿਆ। ਹਾਲਾਂਕਿ, ਜਦੋਂ ਉਸ ਦੀ ਸਿਹਤ ਵਿਗੜ ਗਈ ਤੇ ਉਸਨੇ ਹਿੰਮਤ ਇਕੱਠੀ ਕੀਤੀ ਤਾਂ ਉਸ ਨੇ ਆਪਣੇ ਮਾਪਿਆਂ ਨਾਲ ਆਪਣੀ ਔਖੀ ਘੜੀ ਸਾਂਝੀ ਕੀਤੀ। ਇਸ ਘਟਨਾ ‘ਚ ਪੀੜਤ ਪਰਿਵਾਰ ਦੇ ਇੱਕ ਮੈਂਬਰ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਦੇਵ ਸਿੰਘ ਨੇ ਦੱਸਿਆ ਕਿ ਪੀੜਤ ਦੇ ਪਿਤਾ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਮੁਲਜ਼ਮ ਸੋਨੂੰ ਕੁਮਾਰ ਵਿਰੁੱਧ ਭਾਰਤੀ ਦੰਡਾਵਲੀ (IPC) ਦੀ ਧਾਰਾ 115(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 351(2) (ਅਪਰਾਧਿਕ ਧਮਕੀ) ਤੇ POCSO ਐਕਟ ਦੀ ਧਾਰਾ 4 ਤੇ 6 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।