Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ‘Diljit Dosanjh ਨੂੰ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿਆਂਗੇ’

‘Diljit Dosanjh ਨੂੰ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿਆਂਗੇ’

ਕੇਂਦਰੀ ਰਾਜ ਮੰਤਰੀ ਅਤੇ ਭਾਜਪਾ (BJP) ਆਗੂ ਰਵਨੀਤ ਸਿੰਘ ਬਿੱਟੂ ਨੇ ‘ਸਤਲੁਜ’ ਫਿਲਮ ਨੂੰ ਲੈ ਕੇ ਪੰਜਾਬ ‘ਚ ਭਖੇ ਮਾਹੌਲ ‘ਤੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਨੇ ਦਿਲਜੀਤ ਦੋਸਾਂਝ ਤੇ ਫਿਲਮ ਦੇ ਡਾਇਰੈਕਟਰ ਹਨੀ ਤ੍ਰੇਹਨ ‘ਤੇ ਇੱਕਪਾਸੜ ਫਿਲਮ ਬਣਾਉਣ ਦਾ ਇਲਜ਼ਾਮ ਲਾਉਂਦਿਆਂ ਅਧੂਰਾ ਸੱਚ ਵਿਖਾਉਣ ਦੀ ਗੱਲ ਕਹੀ ਹੈ। ਉਨ੍ਹਾਂ ਦਿਲਜੀਤ ਦੋਸਾਂਝ ‘ਤੇ ਕਈ ਗੰਭੀਰ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਉਹ ਸਿਰਫ਼ ਖਰੀਦੋ-ਫਰੋਖਤ ਕਰ ਰਿਹਾ ਹੈ ਅਤੇ ਇਹ ਕਾਨੂੰਨ ਛਿੱਕੇ ਟੰਗ ਕੇ ਇੱਕ ਬਹੁਤ ਵੱਡੀ ਸ਼ਰਾਰਤ ਕੀਤੀ ਗਈ ਹੈ।
ਬਿੱਟੂ ਨੇ ਦਿਲਜੀਤ ਦੋਸਾਂਝ ਅਤੇ ਫਿਲਮ ਨਿਰਮਾਤਾ ਹਨੀ ਤ੍ਰੇਹਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਉਸ ਦੌਰ ‘ਤੇ ਫਿਲਮ ਬਣਾਈ ਜਾ ਰਹੀ ਹੈ ਤਾਂ ਨਿਹੱਥੇ ਆਈਪੀਐਸ ਅਧਿਕਾਰੀਆਂ ਅਤੇ ਹੋਰ ਪੀੜਤਾਂ ਦੀਆਂ ਕਹਾਣੀਆਂ ਵੀ ਦਿਖਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਫਿਲਮ ਵਿੱਚ ਸਿਰਫ਼ ਇੱਕ ਪੱਖ ਨੂੰ ਹੀ ਉਭਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਮ ਇੱਕ ਪਾਸੜ ਨਹੀਂ ਹੋਣੀ ਚਾਹੀਦੀ ਅਤੇ ਦਾਅਵਾ ਕੀਤਾ ਕਿ ਇਸ ਤਰ੍ਹਾਂ ਦੀ ਪੇਸ਼ਕਾਰੀ ਇੱਕ “ਵੱਡੀ ਸ਼ਰਾਰਤ” ਹੈ। ਬਿੱਟੂ ਨੇ ਇਹ ਵੀ ਸਵਾਲ ਉਠਾਇਆ ਕਿ ਦਿਲਜੀਤ ਦੋਸਾਂਝ ਵੱਲੋਂ ਫਿਲਮ ਜਲਦੀ ਓਟੀਟੀ ਤੋਂ ਹਟਣ ਦੀ ਗੱਲ ਕਿਵੇਂ ਪਹਿਲਾਂ ਹੀ ਕੀਤੀ ਗਈ ਸੀ।