Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ

ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਲੱਗੀ ਲਗਾਮ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ‘ਤੇ ਵੱਡਾ ਕਦਮ ਚੁੱਕਦਿਆਂ ਫੀਸ ਰੈਗੂਲੇਸ਼ਨ ਆਰਡੀਨੈਂਸ 2026 ਲਾਗੂ ਕਰ ਦਿੱਤਾ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਆਰਡੀਨੈਂਸ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਸਿੱਖਿਆ ਨੂੰ ਵਪਾਰ ਬਣਾਉਣ ਵਾਲੇ ਨੈਕਸਸ ਨੂੰ ਤੋੜਿਆ ਜਾਵੇਗਾ ਅਤੇ ਮਾਪਿਆਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਲਗਭਗ 7,800 ਪ੍ਰਾਈਵੇਟ ਸਕੂਲਾਂ ‘ਤੇ ਅਸਰ ਪਵੇਗਾ, ਜਦਕਿ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਦਾ ਸਿੱਧਾ ਲਾਭ ਮਿਲੇਗਾ। ਪ੍ਰਾਈਵੇਟ ਸਕੂਲ ਫੀਸ ਵਾਧੇ ‘ਤੇ ਨਵੇਂ ਨਿਯਮ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ ਪੂਰਾ ਵੇਰਵਾ ਸਿੱਖਿਆ ਵਿਭਾਗ ਦੇ ਪੋਰਟਲ ‘ਤੇ ਅਪਲੋਡ ਕਰਨਾ ਲਾਜ਼ਮੀ ਹੋਵੇਗਾ।