ਪੰਜਾਬ ਦੇ 8 ਜ਼ਿਲ੍ਹਿਆਂ ‘ਚ ਅੱਜ ਲੂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।20 ਜੁਲਾਈ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਇਹ ਅਲਰਟ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 21 ਜੁਲਾਈ ਨੂੰ ਵੀ ਪੰਜਾਬ ਦੇ 6 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ
- Post author:businesSsKhas
- Post published:July 18, 2026
- Post category:ਪੰਜਾਬ
