Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ

ਜਲੰਧਰ, 19 ਜੁਲਾਈ : ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਸ਼੍ਰੀਮਤੀ ਪ੍ਰਿਆ ਸੂਦ ਦੀ ਯੋਗ ਅਗਵਾਈ ਹੇਠ ਅੱਜ ਪੂਰੇ ਨਿਆਂਇਕ ਜ਼ਿਲ੍ਹੇ ਵਿੱਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 138 (ਚੈੱਕ ਬਾਊਂਸ ਕੇਸ) ਦੇ ਕੇਸਾਂ ਦੇ ਨਿਪਟਾਰੇ ਲਈ ਇੱਕ ਵਿਸ਼ੇਸ਼ ਲੋਕ ਅਦਾਲਤ ਸਫਲਤਾਪੂਰਵਕ ਲਗਾਈ ਗਈ।

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਝਗੜਿਆਂ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਕੁੱਲ 8 ਵਿਸ਼ੇਸ਼ ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਇਸ ਵਿੱਚੋਂ 6 ਬੈਂਚ ਨਿਆਂਇਕ ਹੈੱਡਕੁਆਰਟਰ, ਜਲੰਧਰ ਵਿਖੇ ਸਥਾਪਤ ਕੀਤੇ ਗਏ, ਜਿਨ੍ਹਾਂ ਦੀ ਪ੍ਰਧਾਨਗੀ ਸ਼੍ਰੀ ਨਰੇਸ਼ ਕੁਮਾਰ (ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ), ਸ਼੍ਰੀ ਵਰੁਣਦੀਪ ਚੋਪੜਾ, ਕੁਮਾਰੀ ਸ਼ਿੰਪਾ ਰਾਣੀ, ਕੁਮਾਰੀ ਸਮੀਕਸ਼ਾ ਜੈਨ, ਸ਼੍ਰੀ ਯੋਗੇਸ਼ ਗਿੱਲ ਅਤੇ ਸ਼੍ਰੀ ਪਵਨਪ੍ਰੀਤ ਸਿੰਘ (ਸਾਰੇ ਜੇ.ਐੱਮ.ਆਈ.ਸੀ.) ਵੱਲੋਂ ਕੀਤੀ ਗਈ। ਇਨ੍ਹਾਂ ਬੈਂਚਾਂ ਵਿੱਚ ਉੱਘੇ ਕਾਨੂੰਨੀ ਮਾਹਿਰ, ਸਮਾਜ ਸੇਵੀ ਅਤੇ ਸੇਵਾਮੁਕਤ ਅਧਿਕਾਰੀ ਮੈਂਬਰਾਂ ਵਜੋਂ ਸ਼ਾਮਲ ਸਨ। ਇਸ ਤੋਂ ਇਲਾਵਾ, ਸਥਾਨਕ ਪੱਧਰ ‘ਤੇ ਆਸਾਨ ਨਿਆਂ ਪ੍ਰਦਾਨ ਕਰਨ ਲਈ ਨਕੋਦਰ ਅਤੇ ਫਿਲੌਰ ਸਬ-ਡਵੀਜ਼ਨਾਂ ਵਿੱਚ 01-01 ਬੈਂਚ (ਕੁੱਲ 02 ਸਬ-ਡਵੀਜ਼ਨਲ ਬੈਂਚ) ਸਥਾਪਿਤ ਕੀਤੇ ਗਏ ਸਨ।

।