Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਤਲਬ

ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਤਲਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਵਿੱਚ ਬਰਗਾੜੀ ਬੇਅਦਬੀ ਤੇ ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਐਸਆਈਟੀ ਨੇ ਤਲਬ ਕੀਤਾ ਹੈ। ਸੁਖਬੀਰ ਬਾਦਲ ਨੂੰ ਅੱਜ 11 ਵਜੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਹ ਪੂਰਾ ਮਾਮਲਾ ਸਾਲ 2015 ਵਿੱਚ ਵਾਪਰੀਆਂ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ ਨਾਲ ਜੁੜਿਆ ਹੋਇਆ ਹੈ। ਜੂਨ 2015 ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਪਾਵਨ ਸਰੂਪ ਲਾਪਤਾ ਹੋ ਗਿਆ ਸੀ। ਇਸ ਘਟਨਾ ਤੋਂ ਕੁਝ ਮਹੀਨੇ ਬਾਅਦ, 12 ਅਕਤੂਬਰ 2015 ਨੂੰ ਪਿੰਡ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਖਿੱਲਰੇ ਹੋਏ ਮਿਲੇ। ਇਸ ਬੇਅਦਬੀ ਦੀ ਘਟਨਾ ਨੇ ਪੰਜਾਬ ਭਰ ਵਿੱਚ ਗਹਿਰਾ ਰੋਸ ਪੈਦਾ ਕਰ ਦਿੱਤਾ ਅਤੇ ਸਿੱਖ ਜਥੇਬੰਦੀਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਥਾਵਾਂ ‘ਤੇ ਸ਼ਾਂਤਮਈ ਧਰਨੇ ਅਤੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਗਏ।

ਉਸੇ ਦਿਨ ਕੋਟਕਪੂਰਾ ਵਿੱਚ ਵੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਬਲ ਦੀ ਵਰਤੋਂ ਕੀਤੀ ਗਈ, ਜਿਸ ਨੂੰ ਲੈ ਕੇ ਸਰਕਾਰ ਦੀ ਕਾਫ਼ੀ ਆਲੋਚਨਾ ਹੋਈ। ਉਸ ਸਮੇਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਸੀ ਅਤੇ ਵਿਰੋਧੀ ਧਿਰ ਨੇ ਇਨ੍ਹਾਂ ਘਟਨਾਵਾਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ ਪੰਜਾਬ ਦੀ ਸਿਆਸਤ ਅਤੇ ਸਮਾਜਿਕ ਮਾਹੌਲ ‘ਤੇ ਡੂੰਘਾ ਪ੍ਰਭਾਵ ਪਿਆ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਨ੍ਹਾਂ ਘਟਨਾਵਾਂ ਦਾ ਅਸਰ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਵੀ ਸਾਫ਼ ਤੌਰ ‘ਤੇ ਦੇਖਣ ਨੂੰ ਮਿਲਿਆ।