Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ

ਜਲੰਧਰ, (ਸੰਜੇ ਸ਼ਰਮਾ/ਟਿੰਕੂ ਕੋਮਲ) – ਗੜ੍ਹਾ ਦੇ ਵਾਰਡ ਨੰਬਰ 16 ਅਧੀਨ ਆਉਂਦੇ ਕਬੀਰ ਪਾਰਕ ਦੀ ਹਾਲਤ ਦਿਨੋਂ-ਦਿਨ ਖਰਾਬ ਹੁੰਦੀ ਜਾ ਰਹੀ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਲੋਕਾਂ ਦੀ ਸੈਰ, ਬੱਚਿਆਂ ਦੇ ਮਨੋਰੰਜਨ ਅਤੇ ਸਿਹਤਮੰਦ ਵਾਤਾਵਰਣ ਲਈ ਬਣਾਇਆ ਗਿਆ ਇਹ ਪਾਰਕ ਅੱਜ ਬਦਹਾਲੀ ਕਾਰਨ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ।

ਇਲਾਕਾ ਵਾਸੀਆਂ ਅਨੁਸਾਰ ਪਾਰਕ ਵਿੱਚ ਲੰਬਾ ਘਾਹ ਅਤੇ ਜੰਗਲੀ ਬੂਟਿਆਂ ਦੀ ਭਰਮਾਰ ਹੈ, ਜਿਸ ਕਾਰਨ ਕੀੜੇ-ਮਕੌੜੇ ਵੱਧ ਗਏ ਹਨ। ਬਰਸਾਤ ਦੇ ਮੌਸਮ ਵਿੱਚ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਗਈ ਹੈ ਅਤੇ ਕਈ ਛੋਟੇ ਬੱਚਿਆਂ ਨੂੰ ਕੀੜਿਆਂ ਨੇ ਕੱਟਿਆ ਵੀ ਹੈ। ਇਸ ਤੋਂ ਇਲਾਵਾ ਪਾਰਕ ਵਿੱਚ ਲੱਗੇ ਝੂਲੇ ਪੂਰੀ ਤਰ੍ਹਾਂ ਟੁੱਟੇ ਹੋਏ ਹਨ, ਜਦਕਿ ਥਾਂ-ਥਾਂ ਕੂੜਾ ਅਤੇ ਸ਼ਰਾਬ ਦੀਆਂ ਖਾਲੀ ਬੋਤਲਾਂ ਪਈਆਂ ਹੋਣ ਕਾਰਨ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਵੀ ਬਲ ਮਿਲ ਰਿਹਾ ਹੈ।

ਮੁਹੱਲਾ ਵਾਸੀਆਂ ਦਾ ਦੋਸ਼ ਹੈ ਕਿ ਇਸ ਸਬੰਧੀ ਕਈ ਵਾਰ ਇਲਾਕਾ ਕੌਂਸਲਰ ਅਤੇ ਸਬੰਧਤ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ, ਪਰ ਅਜੇ ਤੱਕ ਪਾਰਕ ਦੀ ਹਾਲਤ ਵਿੱਚ ਕੋਈ ਢੁੱਕਵਾਂ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਾਰਕ ਲੋਕਾਂ ਦੀ ਸਿਹਤ ਅਤੇ ਮਨੋਰੰਜਨ ਲਈ ਹੁੰਦੇ ਹਨ, ਨਾ ਕਿ ਬਿਮਾਰੀਆਂ ਅਤੇ ਗੰਦਗੀ ਦਾ ਕੇਂਦਰ ਬਣਨ ਲਈ। ਉਨ੍ਹਾਂ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਤੋਂ ਤੁਰੰਤ ਸਫਾਈ ਕਰਵਾਉਣ, ਘਾਹ ਦੀ ਕਟਾਈ, ਟੁੱਟੇ ਝੂਲਿਆਂ ਦੀ ਮੁਰੰਮਤ ਅਤੇ ਪਾਰਕ ਦੀ ਸੰਭਾਲ ਲਈ ਪੱਕੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਕੀ ਕਹਿੰਦੇ ਹਨ ਇਲਾਕਾ ਕੌਂਸਲਰ ਮਿੰਟੂ ਜੁਨੇਜਾ

ਇਸ ਸਬੰਧੀ ਜਦੋਂ ਇਲਾਕਾ ਕੌਂਸਲਰ ਮਿੰਟੂ ਜੁਨੇਜਾ ਨਾਲ ਫੋਨ ‘ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਕ ਦੀ ਦੇਖਭਾਲ ਲਈ ਬਣੀ ਸੋਸਾਇਟੀ ਨੂੰ ਪਹਿਲਾਂ ਤੋਂ ਹੀ ਕਾਰਪੋਰੇਸ਼ਨ ਵੱਲੋਂ ਫੰਡ ਮਿਲ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਉਨ੍ਹਾਂ ਦੇ ਯਤਨਾਂ ਨਾਲ ਪਾਰਕ ਦੀ ਸਫਾਈ ਕਰਵਾਈ ਗਈ ਸੀ ਅਤੇ ਲਾਈਟਾਂ ਵੀ ਲਗਵਾਈਆਂ ਗਈਆਂ ਸਨ। ਉਨ੍ਹਾਂ ਦੇ ਅਨੁਸਾਰ ਪਾਰਕ ਦੇ ਹੋਰ ਸੁਧਾਰ ਦੀ ਜ਼ਿੰਮੇਵਾਰੀ ਸੰਬੰਧਤ ਸੋਸਾਇਟੀ ਦੀ ਹੈ।

ਕੀ ਕਹਿੰਦੇ ਹਨ ਸਾਬਕਾ ਕੌਂਸਲਰ ਪ੍ਰਭ ਦਿਆਲ ਭਗਤ

ਸਾਬਕਾ ਕੌਂਸਲਰ ਪ੍ਰਭ ਦਿਆਲ ਭਗਤ ਨੇ ਫੋਨ ‘ਤੇ ਦੱਸਿਆ ਕਿ ਪਾਰਕ ਦੀ ਸੰਭਾਲ ਲਈ ਮਾਲੀ ਨਿਯੁਕਤ ਹੈ ਅਤੇ ਉਸ ਨੂੰ ਬੂਟਿਆਂ ਦੀ ਕਟਾਈ ਅਤੇ ਸਫਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਝੂਲਿਆਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।

ਮੁਹੱਲਾ ਵਾਸੀਆਂ ਨੇ ਮੰਗ ਕੀਤੀ ਹੈ ਕਿ ਸਬੰਧਤ ਵਿਭਾਗ ਆਪਸੀ ਜ਼ਿੰਮੇਵਾਰੀਆਂ ਤੈਅ ਕਰਨ ਦੀ ਬਜਾਏ ਜਲਦੀ ਤੋਂ ਜਲਦੀ ਪਾਰਕ ਦੀ ਹਾਲਤ ਸੁਧਾਰੇ ਤਾਂ ਜੋ ਇਲਾਕੇ ਦੇ ਲੋਕਾਂ, ਖ਼ਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰਾ ਵਾਤਾਵਰਣ ਮਿਲ ਸਕੇ।