Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing PhD ਸਕਾਲਰ ਦੀ ਮੌਤ ਮਾਮਲੇ ‘ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ₹16 ਲੱਖ ਦਾ ਮੁਆਵਜ਼ਾ

PhD ਸਕਾਲਰ ਦੀ ਮੌਤ ਮਾਮਲੇ ‘ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ₹16 ਲੱਖ ਦਾ ਮੁਆਵਜ਼ਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਵਿੱਚ ਪੀਐਚਡੀ ਸਕਾਲਰ ਜੋਤੀ ਦੀ ਮੌਤ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਦੋ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ। ਇਨ੍ਹਾਂ ਵਿੱਚ ਕਾਰਜਕਾਰੀ ਇੰਜੀਨੀਅਰ-2 (ਵਾਧੂ ਚਾਰਜ) ਅਨਿਲ ਠਾਕੁਰ ਅਤੇ ਸਬ-ਡਿਵੀਜ਼ਨਲ ਇੰਜੀਨੀਅਰ (ਇਲੈਕਟ੍ਰੀਕਲ) ਲਖਵਿੰਦਰ ਸਿੰਘ ਧਨੋਆ ਸ਼ਾਮਲ ਹਨ। ਯੂਨੀਵਰਸਿਟੀ ਵੱਲੋਂ ਜਾਰੀ ਦੋ ਵੱਖ-ਵੱਖ ਦਫਤਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਦੋਵੇਂ ਅਧਿਕਾਰੀ ਵਿਦਿਆਰਥੀ ਦੀ ਮੌਤ ਦੀ ਚੱਲ ਰਹੀ ਜਾਂਚ ਪੂਰੀ ਹੋਣ ਤੱਕ ਜਾਂ ਅਗਲੇ ਹੁਕਮਾਂ ਤੱਕ ਮੁਅੱਤਲ ਰਹਿਣਗੇ। ਜੋਤੀ ਦੀ ਲਾਸ਼ ਦਾ ਬੁੱਧਵਾਰ ਨੂੰ ਪੋਸਟਮਾਰਟਮ ਵੀ ਕੀਤਾ ਗਿਆ। ਜਿਸ ਤੋਂ ਬਾਅਦ ਉਸ ਦਾ ਪਰਿਵਾਰ ਮ੍ਰਿਤਕ ਦੇਹ ਨੂੰ ਮਹਿੰਦਰਗੜ੍ਹ (ਹਰਿਆਣਾ) ਲੈ ਗਿਆ। ਦੱਸ ਦਈਏ ਕਿ ਮੰਗਲਵਾਰ ਨੂੰ ਯੂਨੀਵਰਸਿਟੀ ਵਿੱਚ ਕਰੰਟ ਲੱਗਣ ਨਾਲ ਜੋਤੀ ਦੀ ਮੌਤ ਹੋ ਗਈ।

ਇਸ ਤੋਂ ਬਾਅਦ ਵਿਦਿਆਰਥੀਆਂ ਨੇ ਵਾਈਸ ਚਾਂਸਲਰ ਦਫ਼ਤਰ ਦਾ ਘਿਰਾਓ ਕਰ ਜੰਮ ਕੇ ਹੰਗਾਮਾ ਕੀਤਾ। ਦੇਰ ਰਾਤ ਤੱਕ ਜਾਰੀ ਹੰਗਾਮੇ ਦੌਰਾਨ, ਜੋਤੀ ਦਾ ਪਰਿਵਾਰ ਵੀ ਪੀਯੂ ਪਹੁੰਚ ਗਿਆ। ਉਨ੍ਹਾਂ ਨਾਲ ਲੰਬੀ ਚਰਚਾ ਤੋਂ ਬਾਅਦ, ਪੀਯੂ ਪ੍ਰਸ਼ਾਸਨ ਨੇ ਮ੍ਰਿਤਕ ਦੇ ਭਰਾ ਨੂੰ ਨੌਕਰੀ ਅਤੇ ਪਰਿਵਾਰ ਨੂੰ 11 ਲੱਖ ਰੁਪਏ ਡੀਨ ਸਟੂਡੈਂਟਸ ਵੇਲਫੇਅਰ ਤੇ 5 ਲੱਖ ਰੁਪਏ ਵਾਈਸ ਚਾਂਸਲਰ ਫੰਡ ਵੱਲੋਂ ਕੁੱਲ 16 ਲੱਖ ਰੁਪਏ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।