Business Khas

Latest news
ਭਾਜਪਾ ਜਲੰਧਰ ਸ਼ਹਿਰੀ ਵੱਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਦਾ ਯੋਗਾ ਬਾਰੇ ਸਟੈਂਡ ਸ਼ਲਾਘਾਯੋਗ ਕੰਗਨਾ ਰਣੌਤ ਅਤੇ ਪ੍ਰਹਲਾਦ ਜੋਸ਼ੀ ਦੇ ਬਿਆਨਾਂ ਵਿਰੁੱਧ ਜਲੰਧਰ ਮਹਿਲਾ ਕਾਂਗਰਸ ਦਾ ਸ਼ਕਤੀਸ਼ਾਲੀ ਪ੍ਰਦਰਸ਼ਨ: ਅਨੁਰਾਧਾ ਬੰਗ... ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਰਚ ਦੌਰਾਨ ਸਿੱਖਾਂ ਦੀ ਇਕਜੁਟਤਾ 'ਤੇ ਜ਼ੋਰ ਦਿੱਤਾ ਪੇਟ ਦਰਦ ਹੋਣ ‘ਤੇ ਖੁੱਲ੍ਹਿਆ ਰਾਜ਼; 2 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਕਾਂਗਰਸ ਦੇ ਅੰਦਰ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਸਾਹਮਣੇ ਆਇਆ 10 ਦਿਨਾਂ ਬਾਅਦ ਮੁੜ ਸ਼ੁਰੂ ਹੋਈ ਕਾਂਗੜਾ ਘਾਟੀ ਰੇਲ ਸੇਵਾ ਸਾਵਣ ‘ਚ ਸ਼ਿਵਲਿੰਗ ‘ਤੇ ਸਭ ਤੋਂ ਪਹਿਲਾਂ ਕੀ ਚੜ੍ਹਾਈਏ-ਜਲ, ਦੁੱਧ ਜਾਂ ਪੰਚਾਮ੍ਰਿਤ? ਪੰਜਾਬ ‘ਚ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ सुरक्षा चिंताओं के मद्देनजर मधेस प्रांत के कुछ हिस्सों में कर्फ्यू लागू
You are currently viewing ਪੰਜਾਬ ‘ਚ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ

ਪੰਜਾਬ ‘ਚ 4 ਦਿਨਾਂ ਤੱਕ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਵੱਲੋਂ 31 ਜੁਲਾਈ ਤੋਂ ਲੈ ਕੇ 3 ਅਗਸਤ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਸੂਬੇ ਦੇ ਚਾਰ ਸਰਹੱਦੀ ਅਤੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਛੇ ਹੋਰ ਜ਼ਿਲ੍ਹਿਆਂ—ਤਰਨਤਾਰਨ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਫ਼ਰੀਦਕੋਟ ਵਿੱਚ ਦਰਜ ਕੀਤਾ ਗਿਆ। 31 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਰੁਕ-ਰੁਕ ਕੇ ਹਲਕੇ ਤੋਂ ਦਰਮਿਆਨੇ ਮੀਂਹ, ਗਰਜ-ਚਮਕ ਅਤੇ ਕੁਝ ਥਾਵਾਂ ‘ਤੇ ਤੇਜ਼ ਬਾਰਿਸ਼ ਦੇ ਛੋਟੇ ਦੌਰ ਦੇਖਣ ਨੂੰ ਮਿਲ ਸਕਦੇ ਹਨ। ਹਾਲਾਂਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਨਵਾਂਸ਼ਹਿਰ ‘ਚ ਵੀ ਕੁਝ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।