Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਰਚ ਦੌਰਾਨ ਸਿੱਖਾਂ ਦੀ ਇਕਜੁਟਤਾ ‘ਤੇ ਜ਼ੋਰ ਦਿੱਤਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਰਚ ਦੌਰਾਨ ਸਿੱਖਾਂ ਦੀ ਇਕਜੁਟਤਾ ‘ਤੇ ਜ਼ੋਰ ਦਿੱਤਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਨੂੰ 3-3 ਬੱਚੇ ਪੈਦਾ ਕਰਨ ਲਈ ਕਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇਹ ਗੱਲ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਵਿਖੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕਹੀ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮਾਰਚ ਦੌਰਾਨ ਸਿੱਖਾਂ ਦੀ ਇਕਜੁਟਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਬਾਹਰੀ ਤਾਕਤਾਂ ਦੇ ਹਮਲਿਆਂ ਖਿਲਾਫ਼ ਇਕਜੁਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ, ਜਿਸ ਲਈ ਸਿੱਖਾਂ ਨੂੰ 3-3 ਬੱਚੇ ਪੈਦਾ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਸਿੱਖ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਜੇਕਰ ਜੇ ਪੁੱਤ ਦਾ ਭਰਾ ਚਾਹੀਦਾ ਹੈ ਤਾਂ ਉਸ ਦੀ ਭੈਣ ਵੀ ਚਾਹੀਦੀ ਹੈ।

ਉਨ੍ਹਾਂ ਨੇ ਗਲਤ ਪਾਸੇ ਪਏ ਨੌਜਵਾਨਾਂ ਦੇ ਹੱਕ ‘ਚ ਵੀ ਹਾਅ ਦਾ ਨਾਅਰਾ ਮਾਰਿਆ ਅਤੇ ਸੰਗਤ ਨੂੰ ਨੌਜਵਾਨਾਂ ਦਾ ਸਾਥ ਦੇ ਕੇ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪੰਥ ਨਾਲ ਜੋੜਨ ਲਈ ਵੀ ਕਿਹਾ। ਉਨ੍ਹਾਂ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ‘ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਕੁਝ ਨਹੀਂ ਕਰ ਰਹੀ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਘਰ-ਘਰ ਡਿਲੀਵਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈਚਾਰਾ ਆਪਣੀ ਪਛਾਣ, ਤਾਕਤ ਅਤੇ ਮਾਣ ਨੂੰ ਸਿਰਫ਼ ਚੜ੍ਹਦੀ ਕਲਾ ਵਿੱਚ ਰਹਿ ਕੇ ਹੀ ਕਾਇਮ ਰੱਖ ਸਕਦਾ ਹੈ।ਛੇਵੇਂ ਗੁਰੂ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤਾਂ, ਸਿੱਖ ਭਾਈਚਾਰੇ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੇ ਸੰਦੇਸ਼ ਨੂੰ ਫੈਲਾਉਣ ਦੇ ਉਦੇਸ਼ ਨਾਲ ਕੱਢੇ ਜਾ ਰਹੇ ਇਸ ਮਾਰਚ ਵਿੱਚ, ਸ਼ਰਧਾਲੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੇ ਨਾਲ-ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਸ਼ਸਤਰ ਨੂੰ ਸ਼ਰਧਾ ਨਾਲ ਸ਼ਰਧਾਂਜਲੀ ਭੇਟ ਕੀਤੀ।