ਜਲੰਧਰ, ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਪਾਰਕ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਗਵਾਈ ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕੀਤੀ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਸ਼ਹੀਦ-ਏ-ਆਜ਼ਮ ਊਧਮ ਸਿੰਘ ਦੀ ਪ੍ਰਤਿਮਾ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਊਧਮ ਸਿੰਘ ਦਾ ਜੀਵਨ ਦੇਸ਼ਭਗਤੀ, ਨਿਡਰਤਾ ਅਤੇ ਅਨਿਆਂ ਵਿਰੁੱਧ ਸੰਘਰਸ਼ ਦੀ ਅਦੁੱਤੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਜਲਿਆਂਵਾਲਾ ਬਾਗ ਦੇ ਨਰਸੰਘਾਰ ਦਾ ਬਦਲਾ ਲੈ ਕੇ ਊਧਮ ਸਿੰਘ ਨੇ ਭਾਰਤ ਦੇ ਸਵਾਭਿਮਾਨ ਅਤੇ ਸਨਮਾਨ ਦੀ ਰੱਖਿਆ ਕੀਤੀ ਅਤੇ ਪੂਰੀ ਦੁਨੀਆ ਨੂੰ ਇਹ ਸੰਦੇਸ਼ ਦਿੱਤਾ ਕਿ ਭਾਰਤੀ ਜ਼ੁਲਮ ਅਤੇ ਅਤਿਆਚਾਰ ਨੂੰ ਕਦੇ ਵੀ ਸਵੀਕਾਰ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਬਲਿਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਅਤੇ ਰਾਸ਼ਟਰਭਗਤੀ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ।
ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਨਾਮ ਭਾਰਤੀ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਉਨ੍ਹਾਂ ਦਾ ਸਾਹਸ, ਸਮਰਪਣ ਅਤੇ ਦੇਸ਼ ਪ੍ਰਤੀ ਪਿਆਰ ਹਰ ਭਾਰਤੀ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰਦੇਸ਼ ਉਪ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਕਰਮਜੀਤ ਕੌਰ ਚੌਧਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਰਮਨ ਪੱਬੀ, ਸੁਭਾਸ਼ ਸੂਦ, ਦੀਪਕ ਤੇਲੂ, ਜ਼ਿਲ੍ਹਾ ਉਪ ਪ੍ਰਧਾਨ ਦਰਸ਼ਨ ਲਾਲ ਭਗਤ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਅਸ਼ਵਨੀ ਅਟਵਾਲ, ਅਨੂ ਸ਼ਰਮਾ, ਮੀਨੂ ਸ਼ਰਮਾ, ਯੋਗੇਸ਼ ਮਲਹੋਤਰਾ, ਦਿਨੇਸ਼ ਮਲਹੋਤਰਾ, ਸੁਮਨ ਰਾਣਾ, ਸ਼ਾਲੂ ਕੁਮਾਰੀ, ਅਮਿਤ ਸਿੰਘ ਸੰਧਾ, ਮਨਜੀਤ ਸਰੋਆ, ਅਜਮੇਰ ਸਿੰਘ ਬਾਦਲ, ਪੰਕਜ ਜੁਲਕਾ, ਪ੍ਰਮੋਦ ਕਸ਼ਯਪ, ਅਨੁਜ ਸ਼ਾਰਦਾ, ਮੰਡਲ ਪ੍ਰਧਾਨ ਰਾਜੇਸ਼ ਕੁਮਾਰ ਆਰ.ਕੇ., ਕਸ਼ਿਤਿਜ ਢੱਲ, ਰਾਜੇਸ਼ ਜੈਨ, ਰਿਸ਼ੀ ਬਹਿਲ, ਮਨੀਸ਼ ਬਲ, ਸੁਨੀਲ ਚੋਪੜਾ, ਗੋਲਡੀ ਭਾਟੀਆ, ਪ੍ਰਦੀਪ ਖੁੱਲਰ, ਸੋਨੂ ਚੌਹਾਨ, ਅਜੈ ਠਾਕੁਰ, ਯਜੀਤ ਹੁਰਿਆ, ਵਰੁਣ ਨਾਗਪਾਲ, ਜਰਨੈਲ ਸਿੰਘ ਡਿੰਪਲਾ, ਸੋਨੂ ਸਹੋਤਾ, ਬਾਵਾ, ਨਰੇਸ਼ ਅਰੋੜਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
