Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਹੰਗਾਮੇਦਾਰ ਸ਼ੁਰੂਆਤ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਪਹਿਲੇ ਹੀ ਦਿਨ ਸੈਸ਼ਨ ਦੀ ਸ਼ੁਰੂਆਤ ਹੰਗਾਮੇਦਾਰ ਰਹੀ, ਵਿਰੋਧੀ ਧਿਰ ਨੇ ਵੱਖ-ਵੱਖ ਮੁੱਦਿਆਂ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਸਦਨ ‘ਚ ਪੰਜਾਬ ‘ਚ ਕਥਿਤ ਪੇਪਰ ਲੀਕ ਮੁੱਦੇ ਨੂੰ ਲੈ ਵਿਰੋਧੀ ਨੇ ਸਵਾਲ ਕੀਤੇ ਤੇ ਦੋਵੇਂ ਧਿਰਾਂ ਵਿਚਕਾਰ ਤਿੱਖੀ ਬਹਿਸ ਦੇਖਣ ਨੂੰ ਮਿਲੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਸਵਾਲ ਕੀਤਾ ਕਿ ਉਹ ਦਿੱਲੀ ਵਿੱਚ ਨੀਟ ਪੇਪਰ ਲੀਕ ਦੇ ਵਿਰੋਧ ‘ਚ ਹੋਏ ਪ੍ਰਦਰਸ਼ਨ ‘ਚ ਸ਼ਾਮਲ ਹੋਏ ਸਨ, ਪਰ ਪੰਜਾਬ ‘ਚ ਪਿਛਲੇ ਚਾਰ ਸਾਲਾਂ ਦੌਰਾਨ 6 ਪੇਪਰ ਲੀਕ ਹੋਏ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ‘ਚੋਂ 5 ਮਾਮਲੇ ਸਿੱਖਿਆ ਵਿਭਾਗ ਤੇ ਇੱਕ ਸਿਹਤ ਵਿਭਾਗ ਨਾਲ ਸਬੰਧਤ ਹੈ। ਬਾਜਵਾ ਨੇ ਇਸ ਮਾਮਲੇ ‘ਚ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਬਾਜਵਾ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਇਸ ਮੁੱਦੇ ‘ਤੇ ਪੂਰੀ ਚਰਚਾ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਅਸੀਂ ਭੱਜਣ ਵਾਲਿਆਂ ‘ਚੋਂ ਨਹੀਂ, ਖੜ੍ਹ ਕੇ ਜਵਾਬ ਦੇਣ ਵਾਲਿਆਂ ‘ਚੋਂ ਹਾਂ। ਅਸੀਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਾਂ। ਵਿਧਾਨ ਸਭਾ ਤੋਂ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਕਾਂਗਰਸ ਨੂੰ ਜ਼ਮੀਨੀ ਹਕੀਕਤ ਦਾ ਪਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਦਨ ‘ਚ ਉਨ੍ਹਾਂ ਨੇ ਹਰ ਸਵਾਲ ਦਾ ਠੋਕ ਕੇ ਜਵਾਬ ਦਿੱਤਾ, ਜਿਸ ਤੋਂ ਬਾਅਦ ਕਾਂਗਰਸੀ ਵਿਧਾਇਕ ਭੱਜ ਗਏ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਿਆਰੀ ਨਾਲ ਆਇਆ ਹਾਂ।

ਮੇਰੇ ਕੋਲ ਸਾਰੇ ਦਸਤਾਵੇਜ਼ ਤੇ ਅੰਕੜੇ ਮੌਜੂਦ ਹਨ, ਜੋ ਪੂਰੇ ਪੰਜਾਬ ਦੇ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ। ਮੈਂ ਇਨ੍ਹਾਂ ਭਗੌੜਿਆਂ ਨੂੰ ਕਹਿੰਦਾ ਹਾਂ ਕਿ ਉਹ ਵਿਧਾਨ ਸਭਾ ‘ਚ ਆ ਕੇ ਇਸ ਮੁੱਦੇ ‘ਤੇ ਚਰਚਾ ਕਰੇ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ‘ਚ ਕਾਂਗਰਸ ਹੀ ਲੀਕ ਹੋ ਚੁੱਕੀ ਹੈ। ਪੰਜਾਬ ‘ਚ ਕਾਂਗਰਸ ਖ਼ਤਮ ਹੋਣ ਦੀ ਕਗਾਰ ‘ਤੇ ਹੈ ਤੇ ਹਰ ਪਾਸੇ ਕਾਂਗਰਸ ‘ਚ ਲੀਕੇਜ ਨਜ਼ਰ ਆ ਰਹੀ ਹੈ, ਜਦਕਿ ਸਾਡੀ ਸਰਕਾਰ ਲੋਕ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।