Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਜਲੰਧਰ: ਸਿਵਲ ਹਸਪਤਾਲ ‘ਚ ਲੱਗੀ ਅੱਗ

ਜਲੰਧਰ: ਸਿਵਲ ਹਸਪਤਾਲ ‘ਚ ਲੱਗੀ ਅੱਗ

ਜਲੰਧਰ ਦੇ ਸਿਵਲ ਹਸਪਤਾਲ ਦੇ ਨਿੱਕੂ ਵਾਰਡ ‘ਚ ਮੰਗਲਵਾਰ ਯਾਨੀ ਕਿ ਅੱਜ ਸਵੇਰੇ ਕਰੀਬ 5 ਵਜੇ ਅਚਾਨਕ ਅੱਗ ਲੱਗਣ ਕਾਰਨ ਹੜਕੰਪ ਮਚ ਗਿਆ। ਘਟਨਾ ਸਮੇਂ ਵਾਰਡ ‘ਚ 4 ਨਵਜੰਮੇ ਬੱਚੇ ਦਾਖ਼ਲ ਸਨ। ਹਾਲਾਂਕਿ, ਹਸਪਤਾਲ ਦੇ ਸੁਰੱਖਿਆ ਕਰਮਚਾਰੀਆਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੂਰੇ ਵਾਰਡ ਨੂੰ ਖਾਲੀ ਕਰਵਾ ਲਿਆ ਤੇ ਸਾਰੇ ਬੱਚਿਆਂ ਦੀ ਜਾਨ ਬਚਾ ਲਈ।ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਏਸੀ ਦੇ ਜ਼ਿਆਦਾ ਗਰਮ ਹੋਣ ਕਾਰਨ ਸ਼ਾਰਟ ਸਰਕਿਟ ਹੋਇਆ, ਜਿਸ ਕਾਰਨ ਅਚਾਨਕ ਅੱਗ ਲੱਗ ਗਈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਅਧਿਕਾਰਤ ਪੁਸ਼ਟੀ ਅਜੇ ਨਹੀਂ ਹੋਈ ਹੈ।ਕੁਝ ਹੀ ਸਮੇਂ ‘ਚ ਏਸੀ ‘ਚੋਂ ਕਾਲੇ ਧੂੰਏਂ ਦੇ ਗੁਬਾਰ ਨਿਕਲਣ ਲੱਗ ਪਏ ਤੇ ਅੱਗ ਦੀਆਂ ਲਪਟਾਂ ਨੇ ਨੇੜੇ ਪਏ ਹੋਰ ਸਮਾਨ ਨੂੰ ਵੀ ਆਪਣੀ ਲਪੇਟ ‘ਚ ਲੈ ਲਿਆ। ਵਾਰਡ ‘ਚ ਸੰਘਣਾ ਤੇ ਜ਼ਹਿਰੀਲਾ ਧੂੰਆਂ ਫੈਲਣ ਕਾਰਨ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਜੱਚਾ-ਬੱਚਾ ਵਾਰਡ ‘ਚ ਦਾਖ਼ਲ ਸਾਰੇ ਨਵਜੰਮੇ ਬੱਚਿਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਸੁਰੱਖਿਅਤ ਥਾਵਾਂ ਤੇ ਦੂਜੇ ਵਾਰਡਾਂ ‘ਚ ਸ਼ਿਫਟ ਕਰ ਦਿੱਤਾ ਗਿਆ। ਹਸਪਤਾਲ ਦੇ ਸੁਰੱਖਿਆ ਇੰਚਾਰਜ ਨੇ ਦੱਸਿਆ ਕਿ ਇਸ ਘਟਨਾ ‘ਚ ਕਿਸੇ ਵੀ ਤਰ੍ਹਾਂ ਦਾ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸਾਰੇ ਮਰੀਜ਼ ਤੇ ਬੱਚੇ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਲਾਂਕਿ ਅੱਗ ਕਾਰਨ ਕਮਰੇ ‘ਚ ਪਏ ਬੈੱਡ, ਗੱਦੇ, ਬਿਜਲੀ ਦੇ ਉਪਕਰਨ ਤੇ ਹੋਰ ਜ਼ਰੂਰੀ ਸਮਾਨ ਸੜ ਗਿਆ।ਅੱਗ ਇੰਨੀ ਤੇਜ਼ ਸੀ ਕਿ ਕਮਰੇ ਦੀਆਂ ਕੰਧਾਂ ਵੀ ਕਾਲੀਆਂ ਪੈ ਗਈਆਂ। ਫਿਲਹਾਲ ਹਸਪਤਾਲ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।