Business Khas

Latest news
ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ ਸਟ੍ਰੀਟ ਲਾਈਟਾਂ ਨੂੰ ਲੈ ਕੇ ਸੂਰਿਆਂ ਇਨਕਲੇਵ ਦੇ ਲੋਕ ਲਗਭਗ ਪਿਛਲੇ 1 ਸਾਲ ਤੋ ਪਰੇਸ਼ਾਨ  ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ 5 ਕਰੋੜ ਦੀ ਲਾਗਤ ਵਾਲੇ ਇੰਟਰਲਾਕ ਤੇ ਸੈਂਟਰ ਵਰਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ: ਸਿੱਖ ਤਾਲਮੇਲ ਕਮੇਟੀ ਮੋਹਾਲੀ ਵਿੱਚ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ 8 ਸਾਲਾ ਬੱਚੀ ਦੀ ਮੌਤ ਸਰਹਿੰਦ ‘ਚ ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਕੁਚਲਿਆ, 3 ਦੀ ਮੌਤ ਅਦਾਕਾਰਾ ਬੋਲੀ 'ਮੋਹਾਲੀ ਮੇਰਾ ਘਰ ਹੈ, ਇੱਥੇ ਮਿਲਿਆ ਪਿਆਰ ਖ਼ਾਸ'! ਅਸਤੀਫ਼ਾ ਦੇਣ 'ਤੇ ਤੋੜੀ ਚੁੱਪੀ; GEN-Z ਬਾਰੇ ਕਹੀ ਵੱਡੀ ਗੱਲ CM योगी पर प्रियंका चतुर्वेदी बोलीं, '...वरना लोकसभा वाला हाल होगा'
You are currently viewing ਸਰਹਿੰਦ ‘ਚ ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਕੁਚਲਿਆ, 3 ਦੀ ਮੌਤ

ਸਰਹਿੰਦ ‘ਚ ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਕੁਚਲਿਆ, 3 ਦੀ ਮੌਤ

ਫਤਿਹਗੜ੍ਹ ਸਾਹਿਬ ‘ਚ ਸਰਹਿੰਦ-ਮੰਡੀ ਗੋਬਿੰਦਗੜ੍ਹ ਰੋਡ ‘ਤੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ‘ਚ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ, ਇਹ ਸਾਰੇ ਕਾਂਵੜੀਏ ਗੰਗੋਤਰੀ ਤੋਂ ਗੰਗਾਜਲ ਲੈ ਕੇ ਕੋਟਕਪੂਰਾ ਵਾਪਸ ਪਰਤ ਰਹੇ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਸੜਕ ਤੇ ਦੂਰ-ਦੂਰ ਜਾ ਡਿੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ‘ਚ ਮਾਰੇ ਗਏ ਕਾਂਵੜੀਆਂ ਦੀ ਪਛਾਣ ਜਗਦੀਸ਼ ਮਿੱਤਲ, ਮਹਿੰਦਰ ਪਾਲ ਤੇ ਦੀਪਕ ਕੁਮਾਰ ਵਜੋਂ ਹੋਈ ਹੈ, ਤਿੰਨੋਂ ਮ੍ਰਿਤਕ ਕੋਟਕਪੂਰਾ ਦੇ ਰਹਿਣ ਵਾਲੇ ਸਨ।

ਗੰਭੀਰ ਜ਼ਖ਼ਮੀ ਦੀ ਪਛਾਣ ਮੁਕੇਸ਼ ਕੁਮਾਰ (ਵਾਸੀ ਕੋਟਕਪੂਰਾ) ਵਜੋਂ ਹੋਈ ਹੈ। ਪੁਲਿਸ ਮੁਤਾਬਕ ਹਾਦਸਾ ਰਾਤ ਕਰੀਬ 1 ਵਜੇ ਵਾਪਰਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤੇ ਹਾਦਸੇ ਦੇ ਕਾਰਨਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਸੜਕ ਹਾਦਸੇ ਤੇ ਕਾਂਵੜੀਆਂ ਦੀ ਮੌਤ ਬਾਰੇ ਸਹਾਇਕ ਸਬ-ਇੰਸਪੈਕਟਰ ਤਿਲਕ ਰਾਜ ਨੇ ਦੱਸਿਆ ਕਿ ਹਾਦਸਾ ਸਵੇਰੇ 1 ਵਜੇ ਦੇ ਕਰੀਬ ਵਾਪਰਿਆ ਜਦੋਂ ਗਿੱਦੜਬਾਹਾ ਤੋਂ ਫਰੀਦਕੋਟ ਆ ਰਹੇ ਇੱਕ ਵਾਹਨ ਨੂੰ ਪੈਟਰੋਲ ਪੰਪ ਦੇ ਨੇੜੇ ਇੱਕ ਹੋਰ ਵਾਹਨ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਜਗਦੀਸ਼, ਮਹਿੰਦਰ ਪਾਲ ਤੇ ਦੀਪਕ ਕੁਮਾਰ ਦੀ ਮੌਤ ਹੋ ਗਈ, ਜਦੋਂ ਕਿ ਇੱਕ ਹੋਰ ਵਿਅਕਤੀ ਮੁਕੇਸ਼ ਕੁਮਾਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।