Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ: ਸਿੱਖ ਤਾਲਮੇਲ ਕਮੇਟੀ

ਗੁਰਸਿਮਰਨ ਮੰਡ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਜਾਵੇ: ਸਿੱਖ ਤਾਲਮੇਲ ਕਮੇਟੀ

ਸਿੱਖ ਤਾਲਮੇਲ ਕਮੇਟੀ ਗੁਰੂ ਹਰਕਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਵਾਰਾ ਪੰਜੋਖਰਾ ਸਾਹਿਬ ਅੰਬਾਲਾ ਜਿੱਥੇ ਗੁਰੂ ਹਰਿ ਕ੍ਰਿਸ਼ਨ ਸਾਹਿਬ ਨੇ ਕਿਰਪਾ ਦ੍ਰਿਸ਼ਟੀ ਕਰਕੇ ਗੂੰਗੇ ਛੱਜੂ ਝੀਰ ਤੋਂ ਗੀਤਾ ਦੇ ਅਰਥ ਕਰਵਾਏ ਸਨ ਹਰ ਸਾਲ ਬੜੀ ਸਰਧਾ ਨਾਲ ਮਨਾਇਆ ਜਾਂਦਾ ਹੈ ਕਿਸੇ ਸਾਜਿਸ਼ ਤਹਿਤ ਮੰਡ ਪਰਕਾਸ਼ ਪੁਰਬ ਗੁਰਦਵਾਰਾ ਸਾਹਿਬ ਗਿਆ ਅਤੇ ਉਥੇ ਜਾ ਕੇ ਸਿੰਘਾਂ ਉਤੇ ਗੱਡੀ ਚਾੜ ਦਿੱਤੀ ਜਿਸ ਨਾਲ ਇਕ ਗੁਰਸਿੱਖ ਦੀ ਬਾਂਹ ਟੁੱਟ ਗਈ

ਜਿਸ ਤੇ ਉਥੇ ਹਾਜਰ ਇਕੱਠ ਨੇ ਉਸਦਾ ਕੁਟਾਪਾ ਚਾੜ੍ਹਿਆ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਹਰਪ੍ਰੀਤ ਸਿੰਘ ਸੋਨੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਇਹ ਸਰਾਰਤੀ ਅਨਸਰ ਮੰਡ ਉਥੇ ਕਿ ਕਰਨ ਗਿਆ ਸੀ ਇਹ ਬੜੀ ਗਹਿਰੀ ਜਾਂਚ ਦਾ ਵਿਸ਼ਾ ਹੈ ਇਸ ਪਿੱਛੇ ਕੋਈ ਗਹਿਰੀ ਸਾਜ਼ਿਸ਼ ਨਜ਼ਰ ਆ ਰਹੀ ਹੈ ਇਸ ਸਰਾਰਤੀ ਅਨਸਰ ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਦਾ ਅਤੇ ਮਾਹੌਲ ਵਿਗਾੜਨ ਦਾ ਪਰਚਾ ਦਰਜ ਕਰਕੇ ਇਸ ਨੂੰ ਗ੍ਰਿਫਤਾਰ ਕਰਕੇ ਸਖ਼ਤੀ ਨਾਲ ਪੁੱਛ ਗਿੱਛ ਕੀਤੀ ਜਾਵੇ ਤਾਂ ਸਾਰਾ ਸੱਚ ਸਾਹਮਣੇ ਆ ਸਕਦਾ ਹੈ ਅਤੇ ਪਤਾ ਲਗ ਸਕਦਾ ਹੈ ਇਸ ਸਾਰੇ ਕੁੱਝ ਪਿੱਛੇ ਕੋਣ ਕੌਣ ਸ਼ਾਮਲ ਸਨ ਸਾਨੂੰ ਉਮੀਦ ਹੈ ਹਰਿਆਣਾ ਪੁਲਿਸ ਤੁਰੰਤ ਕਾਰਵਾਈ ਕਰੇਗੀ ਸੱਚ ਸੰਗਤਾ ਸਾਹਮਣੇ ਰੱਖੇਗੀ