Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਕਰਤਾਰਪੁਰ (ਜਲੰਧਰ);9 ਅਗਸਤ – ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ‘ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ‘ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।