Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing 10 ਸਾਲ ਪਹਿਲਾ ਹੋਇਆ ਸੀ ਵਿਆਹ; ਨਹੀਂ ਸੀ ਕੋਈ ਔਲਾਦ

10 ਸਾਲ ਪਹਿਲਾ ਹੋਇਆ ਸੀ ਵਿਆਹ; ਨਹੀਂ ਸੀ ਕੋਈ ਔਲਾਦ

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਧੀਨ ਆਉਂਦੇ ਜਲਾਲਾਬਾਦ ਵਿਖੇ ਇੱਕ ਘਰ ਵਿੱਚੋਂ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ ਫਾਹੇ ਨਾਲ ਲਟਕਦੀਆਂ ਮਿਲੀਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦੀ ਸੂਚਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਦੇਹਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾਂ ਦੀ ਪਛਾਣ ਪਿੱਪਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਭੰਬਾ ਵੱਟੂ ਦੇ ਬਾਸ਼ਿੰਦੇ ਸਨ। ਦੋਵਾਂ ਦੀਆਂ ਦੇਹਾਂ ਪਿੰਡ ਸਥਿਤ ਉਨ੍ਹਾਂ ਦੇ ਘਰ ਵਿੱਚੋਂ ਹੀ ਬਰਾਮਦ ਹੋਈਆਂ ਹਨ।

ਪਰਿਵਾਰਕ ਮੈਂਬਰਾਂ ਅਨੁਸਾਰ ਦੋਹਾਂ ਦਾ ਵਿਆਹ ਲਗਭਗ 10 ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਦੇ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਉਨ੍ਹਾਂ ਦੇ ਘਰ ਕੋਈ ਔਲਾਦ ਨਹੀਂ ਸੀ, ਜਿਸ ਕਰਕੇ ਦੋਵੇਂ ਅਕਸਰ ਮਾਨਸਿਕ ਤਣਾਅ ਵਿੱਚ ਰਹਿੰਦੇ ਸਨ। ਹਾਲਾਂਕਿ, ਖੁਦਕੁਸ਼ੀ ਦੇ ਅਸਲ ਕਾਰਨਾਂ ਬਾਰੇ ਅਜੇ ਪੂਰੀ ਤਰ੍ਹਾਂ ਸਪੱਸ਼ਟਤਾ ਨਹੀਂ ਹੋ ਸਕੀ ਹੈ।