ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਭਾਰੀ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਣ ਜਾ ਰਿਹਾ ਹੈ, ਜੋ ਕਿ 19 ਅਗਸਤ ਤੱਕ ਜਾਰੀ ਰਹੇਗਾ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (IMD) ਨੇ ਇਸ ਸਬੰਧੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦੀ ਬੜ੍ਹਤ ਦਰਜ ਕੀਤੀ ਗਈ ਹੈ, ਜਿਸ ਨਾਲ ਹੁਣ ਇਹ ਔਸਤ ਤਾਪਮਾਨ ਨਾਲੋਂ 2.7 ਡਿਗਰੀ ਵਧ ਗਿਆ ਹੈ। ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਪਟਿਆਲਾ ਵਿੱਚ ਦਰਜ ਕੀਤਾ ਗਿਆ।
ਪੰਜਾਬ ‘ਚ 19 ਅਗਸਤ ਤੱਕ ਬਾਰਿਸ਼ ਦਾ ਯੈਲੋ ਅਲਰਟ ਜਾਰੀ
- Post author:businesSsKhas
- Post published:August 14, 2026
- Post category:ਪੰਜਾਬ
