Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ

ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ

ਅੱਜ ਗੁਰਦਵਾਰਾ ਪੰਖੋਖਰਾ ਸਾਹਿਬ ਵਿੱਚ ਸਿੱਖ ਸੰਗਤਾਂ ਦੇ ਹੋਏ ਇਕੱਠ ਤੋਂ ਬਾਹਰ ਆਈ ਸੰਗਤਾ ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਪ੍ਰਭਜੋਤ ਸਿੰਘ ਖਾਲਸਾ ਰਣਜੀਤ ਸਿੰਘ ਗੋਲਡੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਗੁਰਸਿਮਰਨ ਮੰਡ ਵੱਲੋ ਗੁਰੂ ਹਰ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਗੁਰਦਵਾਰਾ ਪੰਜੋਖਰਾ ਸਾਹਿਬ ਦੇ ਬਾਹਰ ਸਿੱਖ ਸੰਗਤਾਂ ਤੇ ਗੱਡੀ ਚੜਾ ਕੇ ਸਿੰਘ ਜਖਮੀ ਕਰ ਦਿੱਤੇ ਜਿਸਤੇ ਸੰਗਤਾ ਨੇ ਉਸ ਦੀ ਛਿੱਤਰ ਪਰੇਡ ਕੀਤੀ ਪੁਲੀਸ ਵੱਲੋ ਹਰਸਿਮਰਨ ਮੰਡ ਨੂੰ ਫੜਨ ਦੀ ਬਜਾਇ ਸਿੱਖ ਨੌਜਵਾਨਾਂ ਦੀ ਫੜੋ ਫੜੀ ਸਿਰੁ ਕਰ ਦਿੱਤੀ ਜਿਸਤੋਂ ਨਿਰਾਸ ਹੋ ਕੇ ਸੰਗਤਾ ਨੇ ਰੋਸ ਵਿਖਾਵਾ ਕਰਨ ਲਈ ਇਕੱਠੇ ਹੋਏ ਜਿਸ ਤੇ ਹਰਿਆਣਾ ਪੁਲਿਸ ਨੇ ਸੰਗਤਾ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਨੇ ਪ੍ਰਸਾਸਨ ਸਿੱਖ ਸੰਗਤਾਂ ਨਾਲ ਜੇ ਵਿਤਕਰਾ ਕਰੇਗਾ ਦੋਸ਼ੀ ਵਿਅਕਤੀ ਨੂੰ ਗ੍ਰਿਫਤਾਰ ਨਹੀਂ ਕਰਨਗੇ ਤਾਂ ਰੋਸ ਪਰਗਟ ਕਰਨਾ ਸਾਡਾ ਲੋਕਤੰਤਰੀ ਹਕ ਹੈ ਅਸੀ ਹਰਿਆਣਾ ਪੁਲਿਸ ਕੋਲੋ ਤੁਰੰਤ ਮੰਡ ਦੀ ਗ੍ਰਿਫਤਾਰੀ ਦੀ ਮੰਗ ਕਰਦੇ ਹਾਂ ਤਾਂ ਜੌ ਸੰਗਤਾ ਦੇ ਰੋਸ ਨੂੰ ਖਤਮ ਕੀਤਾ ਜਾ ਸਕੇ ਅਸੀਂ ਹਰਿਆਣਾ ਸਰਕਾਰ ਨੂੰ ਬੇਨਤੀ ਕਰਦੇ ਹਾਂ ਸਿੱਖ ਕੌਮ ਨਾਲ ਹਰ ਤਰ੍ਹਾਂ ਦਾ ਵਿਤਕਰਾ ਬੰਦ ਕੀਤਾ ਜਾਵੇ ਨਹੀਂ ਤਾਂ ਮੁੱਖ ਮੰਤਰੀ ਦਾ ਸਿੱਖੀ ਸਰੂਪ ਧਾਰਨ ਕਰਨਾ ਇਕ ਪਖੰਡ ਤੋ ਵੱਧ ਕੁਝ ਵੀ ਨਹੀਂ ਹੋਵੇਗਾ