Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ

ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਹਾਲੀ ਵਿੱਚ ਅੱਜ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਬੰਦ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਦੌਰਾਨ ਸੂਬੇ ਵਿੱਚ ਵਪਾਰਕ ਅਦਾਰੇ ਵੀ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ। ਮੋਰਚੇ ਦੇ ਆਗੂਆਂ ਨੇ ਉਮੀਦ ਜਤਾਈ ਕਿ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਕਿਸਾਨ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਰਹੇਗਾ ਅਤੇ ਬੰਦ ਨੂੰ ਸਫਲ ਬਣਾਉਣ ਲਈ ਸਾਂਝੀ ਰਣਨੀਤੀ ਤਿਆਰ ਕੀਤੀ ਜਾਵੇਗੀ।ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਦਿਨ ਦੀ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਇਸ ਮਾਮਲੇ ਨੂੰ ਲੈ ਕੇ ਮੋਰਚੇ ਵੱਲੋਂ ਆਪਣਾ ਰੋਸ ਜ਼ਾਹਰ ਕੀਤਾ ਗਿਆ ਹੈ।ਮੋਰਚੇ ਦੇ ਆਗੂਆਂ ਨੇ ਕਿਹਾ ਕਿ 21 ਅਗਸਤ ਨੂੰ ਸਾਰਾ ਪੰਜਾਬ ਬੰਦ ਰਹੇਗਾ ਅਤੇ ਵਪਾਰਕ ਅਦਾਰਿਆਂ ਨੂੰ ਵੀ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬੰਦ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਜਾਰੀ ਹੈ। ਆਗੂਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਬੰਦ ਦੀ ਰੂਪ-ਰੇਖਾ ਅਤੇ ਸਾਂਝੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।