Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ

ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ

ਫਗਵਾੜਾ, ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਬਲਾਕ ਫਗਵਾੜਾ -2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਪੂਰਥਲਾ ਮਮਤਾ ਬਜਾਜ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਗਵਾੜਾ -2 ਸੰਜੀਵ ਕੁਮਾਰ ਅਤੇ ਸੈਂਟਰ ਹੈਡ ਟੀਚਰ ਧਰਮਕੋਟ ਮੈਡਮ ਕੁਲਵੀਰ ਕੌਰ ਦੀਆਂ ਹਦਾਇਤਾਂ ਅਨੁਸਾਰ 80ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਮੁੱਖ ਮਹਿਮਾਨ ਵਜੋਂ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਬਲਜੀਤ ਕੌਰ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਤੇ ਚੱਕ ਹਕੀਮ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਭਾਰਤ 200 ਦੀ ਲੰਮੀ ਗੁਲਾਮੀ ਤੋਂ 15 ਅਗਸਤ 1947 ਨੂੰ ਅਜ਼ਾਦ ਹੋਇਆ।

ਭਾਰਤ ਨੂੰ ਆਜ਼ਾਦ ਕਰਵਾਉਣ ਵਿਚ ਪੰਜਾਬੀਆਂ ਨੇ ਆਪਣੀਆ ਸ਼ਹਾਦਤਾ ਦਿੱਤੀਆਂ। ਉਨ੍ਹਾਂ ਦੀਆਂ ਕੁਰਬਾਨੀਆਂ ਸਦਕੇ ਅਸੀਂ ਅਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਇਸ ਕਰਕੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਸੀਂ ਆਪਣੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਬਣਾਈ ਰੱਖਦਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਗਿੱਧਾ, ਪੇਸ਼ ਕਰਕੇ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਇਲਾਵਾ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਤ ਪੋਸਟਰ ਅਤੇ ਪੈਟਿੰਗ ਪ੍ਰਤੀਯੋਗਤਾ ਹਿੱਸਾ ਲਿਆ। ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਤਿਆਰੀ ਕਰਵਾਉਣ ਵਿਚ ਸੁਰਿੰਦਰ ਰਾਮ,ਮੈਡਮ ਸ਼ਵੇਤਾ ਧੁੱਪੜ, ਕਮਲਦੀਪ ਕੌਰ ਸੈਣੀ, ਨੇਹਾ ਸੇਠੀ, ਮੈਡਮ ਲਕਸ਼ਮੀ ਨੇ ਵੱਡਮੁੱਲਾ ਯੋਗਦਾਨ ਪਾਇਆ। ਇਸ ਮੌਕੇ ਤੇ ਅਜ਼ਾਦੀ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਮੁੱਖ ਅਧਿਆਪਕ ਗਣੇਸ਼ ਭਗਤ ਅਤੇ ਮੁੱਖ ਮਹਿਮਾਨ ਬਲਜੀਤ ਕੌਰ ਨੇ ਮੈਡਲ ਦੇ ਸਨਮਾਨਿਤ ਕੀਤਾ। ਮੰਚ ਦਾ ਸੰਚਾਲਨ ਮੈਡਮ ਸ਼ਵੇਤਾ ਧੁੱਪੜ ਨੇ ਬੜੀ ਬੇਖੂਬੀ ਨਾਲ ਨਿਭਾਇਆ।