Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ

ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ

4 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਸਮਾਪਤ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਪਰਿਵਾਰ ਸਮੇਤ ਦੇ ਦਰਸ਼ਨ ਕਰਨ ਆਏ ਜ਼ਿਲ੍ਹਾ ਮਾਨਸਾ ਦੇ ਪਿੰਡ ਬਹਿਣੀਵਾਲ ਦੀ 11 ਸਾਲਾ ਹਰਜੋਤ ਕੌਰ ਨੂੰ 10 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ, ਜਿੱਥੇ ਪਰਿਵਾਰ ਇਸ ਨੂੰ ਵਾਹਿਗੁਰੂ ਦੀ ਕਿਰਪਾ ਦੱਸ ਰਿਹਾ ਹੈ ਉੱਥੇ ਹੀ ਆਪਣੀਆਂ ਬੱਚੀਆਂ ਨੂੰ ਵੀ ਭਾਗਾਂ ਵਾਲਾ ਦੱਸਦੇ ਹੋਏ ਲਾਟਰੀ (Lottery) ਦੇ ਰੁਪਏ ਦੋਵੇਂ ਭੈਣਾਂ ਦੇ ਨਾਮ ਖਾਤਿਆਂ ‘ਚ ਕਰਵਾਉਣ ਦੀ ਗੱਲ ਕਰ ਰਿਹਾ ਹੈ। ਬਠਿੰਡਾ ਦੇ ਪਿੰਡ ਬਹਿਣੀਵਾਲ ਦੀ ਹਰਜੋਤ ਕੌਰ ਨੇ ਦੱਸਿਆ ਕਿ ਉਹ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਇਤਿਹਾਸਕ ਸ਼ਾਸਤਰਾਂ ਦੇ ਦਰਸ਼ਨ ਕਰਨ ਲਈ ਆਏ ਸਨ, ਜਿਸ ਦੌਰਾਨ ਵਾਪਸੀ ਸਮੇਂ ਉਹਨਾਂ ਨੇ ਲਾਟਰੀ ਸਟਾਲ ਦੇਖੀ ਤਾਂ ਉਥੋਂ ਇੱਕ 100 ਰੁਪਏ ਦੀ ਲਾਟਰੀ ਖਰੀਦ ਲਈ। ਤੀਜੇ ਦਿਨ ਜਦੋਂ ਲਾਟਰੀ ਵਿਕਰੇਤਾ ਉਹਨਾਂ ਦੇ ਘਰ ਪੁੱਜੇ ਤਾਂ ਉਸ ਸਮੇਂ ਖੁਸ਼ੀ ਦੀ ਕੋਈ ਹੱਦ ਨਾ ਰਹੀ, ਜਦੋਂ ਉਹਨਾਂ ਨੂੰ ਦੱਸਿਆ ਗਿਆ ਕਿ ਉਹਨਾਂ ਦੀ ਲਾਟਰੀ ਲੱਗ ਗਈ ਹੈ ਅਤੇ 10 ਲੱਖ ਰੁਪਏ ਦਾ ਇਨਾਮ ਨਿਕਲਿਆ ਹੈ।