Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing

ਪੰਜਾਬ ਬੰਦ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਸਲ ਵਿਚ, 21 ਅਗਸਤ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।ਪ੍ਰਦਰਸ਼ਨਕਾਰੀਆਂ ਦੀਆਂ ਪ੍ਰਮੁੱਖ ਮੰਗਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਸ਼ਾਮਲ ਹੈ।

ਇਸ ਤੋਂ ਇਲਾਵਾ, ਮੋਰਚਾ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਵੀ ਮੰਗ ਉਠਾਈ ਹੈ। ਚੰਡੀਗੜ੍ਹ ਵਿਚ ਹੋਏ ਇਸ ਪ੍ਰਦਰਸ਼ਨ ਦੌਰਾਨ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਟਕਰਾਅ ਤੋਂ ਬਾਅਦ ਹੁਣ 21 ਅਗਸਤ ਦੇ ਪੰਜਾਬ ਬੰਦ ਦੇ ਐਲਾਨ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।

21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਭਰ ਵਿਚ ਬਾਜ਼ਾਰ, ਦੁਕਾਨਾਂ ਅਤੇ ਵਪਾਰਕ ਸੰਸਥਾਵਾਂ ਬੰਦ ਰਹਿਣਗੀਆਂ। ਰੇਲ ਸੇਵਾਵਾਂ ਨੂੰ ਵੀ ਰੋਕੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਸਕੂਲ-ਕਾਲਜ ਤੇ ਹੋਰ ਵਿਦਿਅਕ ਅਦਾਰਿਆਂ ਬਾਰੇ ਅਜੇ ਕੋਈ ਸਪਸ਼ਟ ਜਾਣਕਾਰੀ ਨਹੀਂ ਹੈ। ਮਾਪਿਆਂ ਨੂੰ ਪ੍ਰਸ਼ਾਸਨ ਵੱਲੋਂ ਅਧਿਕਰਿਤ ਨੋਟੀਫਿਕੇਸ਼ਨ ਦੀ ਉਡੀਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।