Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਇਮਾਰਤ ਨੂੰ ਲੱਗੀ ਅੱਗ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕੱਲਾ ਕਮਾਊ ਜੀਅ

ਇਮਾਰਤ ਨੂੰ ਲੱਗੀ ਅੱਗ ਦੀ ਲਪੇਟ ‘ਚ ਆਇਆ, ਪਰਿਵਾਰ ਦਾ ਸੀ ਇਕੱਲਾ ਕਮਾਊ ਜੀਅ

ਕੁਵੈਤ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਦੇਰ ਰਾਤ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇੱਕ ਪੰਜਾਬੀ ਨੌਜਵਾਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਿਆ ਅਤੇ ਜਿਊਂਦਾ ਸੜ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪੰਜਾਬ ਦੇ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਪੰਧੇਰ ਕਲਾਂ ਦੇ 35 ਸਾਲਾ ਜਗਤਾਰ ਸਿੰਘ ਵਜੋਂ ਹੋਈ ਹੈ। ਨੌਜਵਾਨ ਦੀ ਬੇਵਕਤੀ ਮੌਤ ਦੀ ਖ਼ਬਰ ਜਿਵੇਂ ਹੀ ਉਸ ਦੇ ਜੱਦੀ ਪਿੰਡ ਪਹੁੰਚੀ ਤਾਂ ਸਮੁੱਚੇ ਇਲਾਕੇ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਮ੍ਰਿਤਕ ਦੇ ਸਹੁਰੇ ਪਰਿਵਾਰ ਨਾਲ ਸਬੰਧਤ ਸਤਪਾਲ ਸਿੰਘ ਨੇ ਦਰਦਨਾਕ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਜਗਤਾਰ ਸਿੰਘ ਕੁਵੈਤ ਵਿਖੇ ਇੱਕ ਚਾਰ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਰਹਿ ਰਿਹਾ ਸੀ। ਦੇਰ ਰਾਤ ਕਰੀਬ ਇੱਕ ਵਜੇ ਇਮਾਰਤ ਅੰਦਰ ਅਚਾਨਕ ਅੱਗ ਭੜਕ ਉੱਠੀ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਜਗਤਾਰ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫ਼ੌਰੀ ਤੌਰ ‘ਤੇ ਉੱਥੇ ਸੁੱਤੇ ਪਏ ਹੋਰ ਨੌਜਵਾਨਾਂ ਨੂੰ ਜਗਾਇਆ ਅਤੇ ਉਨ੍ਹਾਂ ਨੂੰ ਖ਼ਤਰੇ ਬਾਰੇ ਸੁਚੇਤ ਕੀਤਾ।